Faridkot News: ਫਰੀਦਕੋਟ ਵਿੱਚ ਮਨਾਏ ਜਾ ਰਹੇ ਸੂਬਾ ਪੱਛਰੀ ਅਪੰਗਤਾ ਰਾਜ ਪੱਧਰੀ ਅਪੰਗਤਾ ਦਿਵਸ ਮੌਕੇ ਹਿੱਸਾ ਲੈਣ ਪਹੁੰਚੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦਾ ਘਿਰਾਓ ਕਰਨ ਜਾ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਪੰਜਾਬ ਪੁਲਿਸ ਵੱਲੋਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਸਮੇਤ ਲਗਭਗ 50 ਤੋਂ ਜ਼ਿਆਦਾ ਯੂਨੀਅਨ ਮੈਂਬਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਪੁਲਿਸ ਹਿਰਾਸਤ ਵਿੱਚ ਲੈਣ ਤੋਂ ਬਾਅਦ ਵੱਖ ਵੱਖ ਥਾਣਿਆਂ ਵਿੱਚ ਲੈ ਗਈ।ਇਸ ਮੌਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਅਸੀਂ ਸ਼ਾਂਤਮਈ ਤਰੀਕੇ ਨਾਲ ਆਪਣੀ ਮੰਗ ਰੱਖਣਾ ਚਾਹੁੰਦੀਆਂ ਸੀ, ਪ੍ਰੰਤੂ ਪੁਲਿਸ ਨੇ ਆਪਣੀ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਕਿਹਾ ਕਿ ਉਹ ਅਜਿਹੀ ਕਾਰਵਾਈ ਤੋਂ ਡਰਨ ਵਾਲੀਆਂ ਨਹੀਂ ਹਨ। ਉਨ੍ਹਾਂ ਕਿਹਾ ਕਿ ਉਹ ਆਪਣੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਉਠਾਉਂਦੀਆਂ ਰਹਿਣਗੀਆਂ।
ਹਿੰਦੂਸਥਾਨ ਸਮਾਚਾਰ