Agra News: ਉੱਤਰ ਪ੍ਰਦੇਸ਼ ਦੇ ਆਗਰਾ ਜ਼ਿਲ੍ਹੇ ਦੇ ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਤਾਜ ਮਹਿਲ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।
ਤਾਜ ਦੀ ਸੁਰੱਖਿਆ ਵਿਵਸਥਾ ‘ਚ ਲੱਗੇ ਏਸੀਪੀ ਸਈਅਦ ਅਰਿਬ ਅਹਿਮਦ ਨੇ ਮੰਗਲਵਾਰ ਨੂੰ ਪੱਤਰਕਾਰਾਂ ਨੂੰ ਦੱਸਿਆ ਕਿ ਸੈਰ-ਸਪਾਟਾ ਵਿਭਾਗ ਨੂੰ ਇਕ ਈ-ਮੇਲ ਮਿਲੀ ਹੈ, ਜਿਸ ‘ਚ ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਬਾਅਦ ਤਾਜ ਮਹਿਲ ਦੀ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ। ਬੰਬ ਨਿਰੋਧਕ ਦਸਤੇ ਸਮੇਤ ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਬਾਰੀਕੀ ਨਾਲ ਜਾਂਚ ਕੀਤੀ। ਇੱਥੇ ਆਉਣ-ਜਾਣ ਵਾਲੇ ਸੈਲਾਨੀਆਂ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਅਜੇ ਤੱਕ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਈ-ਮੇਲ ਕਿਸ ਨੇ ਅਤੇ ਕਿੱਥੋਂ ਭੇਜੀ ਸੀ। ਤਾਜ ਮਹਿਲ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।