Chandigarh News: ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਦੋਵਾਂ ਥਾਵਾਂ ‘ਤੇ ਤਾਪਮਾਨ ਆਮ ਨਾਲੋਂ ਉਪਰ ਬਣਿਆ ਹੋਇਆ ਹੈ। ਪੰਜਾਬ ਦਾ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਹੈ, ਜਦਕਿ ਚੰਡੀਗੜ੍ਹ ਆਮ ਨਾਲੋਂ 2.6 ਡਿਗਰੀ ਵੱਧ ਹੈ। ਮੌਸਮ ਮਾਹਿਰਾਂ ਅਨੁਸਾਰ ਇਸ ਵਾਰ ਦਸੰਬਰ ਵਿੱਚ ਵੀ ਠੰਢ ਕਈ ਦਿਨਾਂ ਤੱਕ ਆਪਣਾ ਅਸਰ ਨਹੀਂ ਦਿਖਾਏਗੀ। ਮੌਸਮ ਵਿਭਾਗ ਅਨੁਸਾਰ ਸੀਜ਼ਨ ਵਿੱਚ ਸੀਤ ਲਹਿਰ ਦੇ ਦਿਨ ਆਮ ਨਾਲੋਂ ਘੱਟ ਹਨ। ਇਸ ਦਾ ਕਾਰਨ ਪੰਜਾਬ-ਚੰਡੀਗੜ੍ਹ ਦੇ ਨਾਲ ਲੱਗਦੇ ਪਹਾੜੀ ਖੇਤਰਾਂ ਵਿੱਚ ਆਮ ਨਾਲੋਂ ਬਹੁਤ ਘੱਟ ਮੀਂਹ ਅਤੇ ਬਰਫ਼ਬਾਰੀ ਹੈ। ਹਿਮਾਲਿਆ ‘ਚ ਬਰਫ਼ ਨਾਲ ਢੱਕਿਆ ਖੇਤਰ ਫਰਵਰੀ ਦੇ ਮੁਕਾਬਲੇ 32 ਫੀਸਦੀ ਘੱਟ ਗਿਆ ਹੈ। ਕਿਆਸ ਲਗਾਇਆ ਜਾ ਰਿਹਾ ਹੈ ਕਿ ਇਸ ਸਾਲ ਦਸੰਬਰ ਦੇ ਮਹੀਨੇ ਵੀ ਠੰਡ ਘੱਟ ਹੋਵੇਗੀ।7 ਦਸੰਬਰ ਤੋਂ ਹਿਮਾਲੀਅਨ ਰੇਂਜ ਵਿੱਚ ਇੱਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਹ 7 ਦਸੰਬਰ ਦੀ ਰਾਤ ਤੋਂ ਸਰਗਰਮ ਹੋ ਜਾਵੇਗੀ। ਇਹ ਪੱਛਮੀ ਗੜਬੜ 8 ਦਸੰਬਰ ਤੋਂ ਉੱਤਰ ਪੱਛਮੀ ਭਾਰਤ ਦੇ ਆਲੇ-ਦੁਆਲੇ ਦੇ ਮੈਦਾਨੀ ਇਲਾਕਿਆਂ ਨੂੰ ਪ੍ਰਭਾਵਿਤ ਕਰ ਸਕਦੀ ਹੈ। ਜਿਸ ਕਾਰਨ ਪੰਜਾਬ-ਚੰਡੀਗੜ੍ਹ ਦੇ ਕੁਝ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।
ਹਿੰਦੂਸਥਾਨ ਸਮਾਚਾਰ