Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

Chandigarh News: ਭਗਵੰਤ ਮਾਨ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ

Gurpinder Kaur by Gurpinder Kaur
Dec 4, 2024, 01:15 pm GMT+0530
FacebookTwitterWhatsAppTelegram

Mohali News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਅਤੇ ਫਲਸਫੇ ਦਾ ਪਾਸਾਰ ਕਰ ਕੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰੇਗਾ। ਇੱਥੇ ਏਅਰਪੋਰਟ ਰੋਡ ‘ਤੇ 5 ਕਰੋੜ ਦੀ ਲਾਗਤ ਵਾਲੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਜਿੱਥੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਸਥਾਪਤ ਹੈ, ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੂੰ ਸਿਰਫ਼ ਉਨ੍ਹਾਂ ਦੇ ਸ਼ਹੀਦੀ ਦਿਵਸ (23 ਮਾਰਚ) ਜਾਂ ਜਨਮ ਦਿਨ (28 ਸਤੰਬਰ) ‘ਤੇ ਹੀ ਯਾਦ ਨਹੀਂ ਕੀਤਾ ਜਾਣਾ ਚਾਹੀਦਾ, ਸਗੋਂ ਹਰ ਪਲ ਯਾਦ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਹ ਪਲਾਜ਼ਾ ਸਾਡੀਆਂ ਨੌਜਵਾਨ ਪੀੜ੍ਹੀਆਂ ਨੂੰ ਮਹਾਨ ਸ਼ਹੀਦ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਅਤੇ ਦੇਸ਼ ਦੀ ਸੇਵਾ ਕਰਨ ਲਈ ਹਮੇਸ਼ਾ ਪ੍ਰੇਰਿਤ ਕਰੇਗਾ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਪਲਾਜ਼ਾ ਇਸ ਮਹਾਨ ਸ਼ਹੀਦ ਦੇ ਯੋਗਦਾਨ ਤੋਂ ਜਾਣੂ ਕਰਵਾ ਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਚਾਨਣ ਮੁਨਾਰਾ ਸਾਬਤ ਹੋਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਨੇ ਵੀ ਇਸ ਹਵਾਈ ਅੱਡੇ ਦਾ ਨਾਂ ਮਹਾਨ ਸ਼ਹੀਦ ਦੇ ਨਾਂ ’ਤੇ ਰੱਖਣ ਦੀ ਖੇਚਲ ਨਹੀਂ ਕੀਤੀ ਪਰ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਸ ਨੂੰ ਵੱਧ ਤਰਜੀਹ ਦਿੱਤੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ ‘ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਅਦਾਰਿਆਂ ਦਾ ਨਾਂ ਰੱਖਣਾ ਉਨ੍ਹਾਂ ਦੀ ਗੌਰਵਮਈ ਵਿਰਾਸਤ ਨੂੰ ਕਾਇਮ ਰੱਖਣ ਲਈ ਜ਼ਰੂਰੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਮਹਾਨ ਦੇਸ਼ ਭਗਤਾਂ ਦੇ ਸੁਪਨਿਆਂ ਅਨੁਸਾਰ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣਾਉਣਾ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ।

शहीदों के सपनों का पंजाब!

शहीद-ए-आज़म सरदार भगत सिंह जी की प्रतिमा को लोग समर्पित कर रहे हैं, शहीद भगत सिंह अंतरराष्ट्रीय एयरपोर्ट, मोहाली से Live https://t.co/i3kodvHle6

— Bhagwant Mann (@BhagwantMann) December 4, 2024

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਜਲਦੀ ਹੀ ਦੇਸ਼ ਭਰ ਵਿੱਚ ਮੋਹਰੀ ਸੂਬਾ ਬਣ ਕੇ ਉਭਰੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਹਰ ਸੁਪਨੇ ਨੂੰ ਸਾਕਾਰ ਕਰਨ ਅਤੇ ਸਦਭਾਵਨਾ ਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਸੰਗਰਾਮ ਦੇ ਨੌਜਵਾਨ ਨਾਇਕ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਛੋਟੀ ਉਮਰ ਵਿੱਚ ਹੀ ਆਪਣਾ ਬਲੀਦਾਨ ਦੇ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ 70 ਸਾਲਾਂ ਦੌਰਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਅੱਖੋਂ ਪਰੋਖੇ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਗੱਲ ਨੂੰ ਯਕੀਨੀ ਬਣਾ ਰਹੀ ਹੈ ਕਿ ਸੂਬੇ ਦਾ ਕੋਈ ਵੀ ਨੌਜਵਾਨ ਰੋਜ਼ਗਾਰ ਦੀ ਭਾਲ ਖਾਤਰ ਵਿਦੇਸ਼ ਨਾ ਜਾਵੇ ਤਾਂ ਜੋ ਸ਼ਹੀਦ ਭਗਤ ਸਿੰਘ ਦੇ ਸੁਪਨੇ ਪੂਰੇ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਾਰਦਰਸ਼ੀ ਢੰਗ ਨਾਲ ਨੌਜਵਾਨਾਂ ਨੂੰ 50,000 ਦੇ ਕਰੀਬ ਨੌਕਰੀਆਂ ਦਿੱਤੀਆਂ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਵਤਨ ਵਾਪਸੀ (ਰਿਵਰਸ ਮਾਈਗ੍ਰੇਸ਼ਨ) ਦਾ ਆਗਾਜ਼ ਕਰ ਦਿੱਤਾ ਹੈ।ਮੁੱਖ ਮੰਤਰੀ ਨੇ ਕਿਹਾ, “ਜਿਸ ਉਮਰ ਵਿੱਚ ਨੌਜਵਾਨ ਆਪਣੇ ਮਾਪਿਆਂ ਤੋਂ ਤੋਹਫ਼ੇ ਦੀ ਮੰਗਦੇ ਹਨ, ਸ਼ਹੀਦ ਭਗਤ ਸਿੰਘ ਨੇ ਅੰਗਰੇਜ਼ਾਂ ਤੋਂ ਆਪਣੀ ਮਾਤ ਭੂਮੀ ਦੀ ਆਜ਼ਾਦੀ ਦੀ ਮੰਗ ਕੀਤੀ ਸੀ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਪੜ੍ਹੇ-ਲਿਖੇ ਆਗੂ ਸਨ, ਜੋ ਹਮੇਸ਼ਾ ਲੋਕਾਂ ਦੀ ਭਲਾਈ ਲਈ ਚਿੰਤਤ ਰਹਿੰਦੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਦੇ ਸੁਪਨੇ ਅਜੇ ਵੀ ਅਧੂਰੇ ਹਨ ਕਿਉਂਕਿ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਅਤੇ ਗਰੀਬੀ ਨੇ ਅਜੇ ਵੀ ਪੈਰ ਪਸਾਰੇ ਹੋਏ ਹਨ। ਉਨ੍ਹਾਂ ਨੇ ਭਾਰਤ ਨੂੰ ਨੰਬਰ ਇਕ ਦੇਸ਼ ਬਣਾਉਣ ਲਈ ਲੋਕਾਂ ਨੂੰ ਜਾਤ-ਪਾਤ, ਫਿਰਕਾਪ੍ਰਸਤੀ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠਣ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸ਼ਹੀਦ ਭਗਤ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਮਾਤ ਭੂਮੀ ਦੀ ਖ਼ਾਤਰ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਸਨ।ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਅਣਥੱਕ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦ ਸਿਰਫ ਇੱਕ ਵਿਅਕਤੀ ਹੀ ਨਹੀਂ, ਸਗੋਂ ਇੱਕ ਸੰਸਥਾ ਸਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਲਈ ਸਾਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ ‘ਤੇ ਚੱਲਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਤੋਂ ਇਲਾਵਾ ਭ੍ਰਿਸ਼ਟਾਚਾਰ ਅਤੇ ਗਰੀਬੀ ਮੁਕਤ ਭਾਰਤ ਦਾ ਸੁਪਨਾ ਵੀ ਵੇਖਿਆ ਸੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਪ੍ਰਣ ਲੈਣ ਲਈ ਪ੍ਰੇਰਿਆ ਕਿ ਉਹ ਸ਼ਹੀਦ ਭਗਤ ਸਿੰਘ ਦੇ ਨਕਸ਼ੇ ਕਦਮਾਂ ‘ਤੇ ਚੱਲ ਕੇ ਸੂਬੇ ਦੀ ਸੇਵਾ ਕਰਨਗੇ।

ਹਿੰਦੂਸਥਾਨ ਸਮਾਚਾਰ

Tags: Bhagwant MannInaugurationMoali AirportMohaliSBSI Airportstatue of Shaheed Bhagat SinghTOP NEWS
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies
    • About Us
    • Contact Us
    • Privacy Policy
    • Terms & Conditions
    • Disclaimer
    • Sitemap

Copyright © Punjabi-Khabaran, 2024 - All Rights Reserved.