New Delhi: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸੁਖਵੀਰ ਸਿੰਘ ਬਾਦਲ ‘ਤੇ ਬੁੱਧਵਾਰ ਨੂੰ ਹੋਏ ਜਾਨਲੇਵਾ ਹਮਲੇ ਨੂੰ ਭਾਜਪਾ ਨੇ ਚਿੰਤਾਜਨਕ, ਗੰਭੀਰ ਅਤੇ ਨਿੰਦਣਯੋਗ ਦੱਸਿਆ ਹੈ।
ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਨਵੀਂ ਦਿੱਲੀ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਘਟਨਾ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਦਾ ਸ਼ੀਸ਼ਾ ਹੈ। ਜੇਕਰ ਜ਼ੈੱਡ ਪਲੱਸ ਸੁਰੱਖਿਆ ਵਾਲੇ ਸਾਬਕਾ ਉਪ ਮੁੱਖ ਮੰਤਰੀ ‘ਤੇ ਅਜਿਹਾ ਹਮਲਾ ਹੋ ਸਕਦਾ ਹੈ ਤਾਂ ਸਮਝਿਆ ਜਾ ਸਕਦਾ ਹੈ ਕਿ ਪੰਜਾਬ ਦੀ ਆਮ ਜਨਤਾ ਦੀ ਸੁਰੱਖਿਆ ਦੀ ਹਾਲਤ ਕੀ ਹੋਵੇਗੀ? ਉਨ੍ਹਾਂ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਵਿੱਚ ਅਮਨ-ਕਾਨੂੰਨ ਦਾ ਜਨਾਜ਼ਾ ਕੱਢ ਦਿੱਤਾ ਹੈ। ਮੁੱਖ ਮੰਤਰੀ ਮਾਨ ਨੂੰ ਅੱਗੇ ਆ ਕੇ ਇਸ ਘਟਨਾ ’ਤੇ ਸਪੱਸ਼ਟੀਕਰਨ ਦੇਣਾ ਚਾਹੀਦੈ।
ਹਿੰਦੂਸਥਾਨ ਸਮਾਚਾਰ