Amritsar News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਿਨਾਂ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ ਸੀ ਜੋ ਕਿ ਆਪਣੀ ਸਜ਼ਾ ਮੁਤਾਬਿਕ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗੇਟ ਉੱਤੇ ਬੈਠ ਕੇ ਪਹਿਰਾ ਦੇ ਰਹੇ ਸਨ ਇਸ ਦੌਰਾਨ ਇੱਕ ਵਿਅਕਤੀ ਵੱਲੋਂ ਉਹਨਾਂ ਉੱਤੇ ਗੋਲੀ ਚਲਾ ਦਿੱਤੀ ਗਈ ਅਤੇ ਇਸ ਘਟਨਾ ਤੋਂ ਬਾਅਦ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਹਮਲਾ ਸੁਖਬੀਰ ਸਿੰਘ ਬਾਦਲ ਉੱਤੇ ਨਹੀਂ ਬਲਕਿ ਸ਼੍ਰੀ ਦਰਬਾਰ ਸਾਹਿਬ ਦੇ ਸੇਵਾਦਾਰ ਉੱਤੇ ਹੋਇਆ ਹੈ।
ਉਨਾਂ ਕਿਹਾ ਕਿ ਕਿਉਂਕਿ ਸੁਖਬੀਰ ਸਿੰਘ ਬਾਦਲ ਨੀਲਾ ਚੋਲਾ ਪਾ ਕੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਕਰ ਰਿਹਾ ਸੀ ਅਜਿਹੇ ਵਿੱਚ ਉਸ ਉੱਤੇ ਹਮਲਾ ਕੀਤਾ ਜਾਣਾ ਸਿੱਧੇ ਤੌਰ ਤੇ ਸ੍ਰੀ ਦਰਬਾਰ ਸਾਹਿਬ ਦੀ ਸੇਵਾਦਾਰ ਉੱਤੇ ਹਮਲਾ ਕਰਨਾ ਹੈ। ਜਥੇਦਾਰ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਇਸ ਘਟਨਾ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਨੀ ਘੱਟ ਹੈ। ਉਹਨਾਂ ਕਿਹਾ ਕਿ ਇਸ ਘਟਨਾ ਪਿੱਛੇ ਕੌਣ ਲੋਕ ਹਨ ਇਸ ਸਬੰਧੀ ਪੁਲਿਸ ਬਰੀਕੀ ਨਾਲ ਜਾਂਚ ਕਰਕੇ ਸਾਰਾ ਸੱਚ ਸਾਹਮਣੇ ਲਿਆਵੇ।।
ਹਿੰਦੂਸਥਾਨ ਸਮਾਚਾਰ