New Delhi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਾਰਾਸ਼ਟਰ ਦੀ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਸਹੁੰ ਚੁੱਕ ਸਮਾਗਮ ਅੱਜ ਸ਼ਾਮ 5:30 ਵਜੇ ਦੱਖਣੀ ਮੁੰਬਈ ਦੇ ਆਜ਼ਾਦ ਮੈਦਾਨ ‘ਚ ਹੋਵੇਗਾ। ਇਸ ਸ਼ਾਨਦਾਰ ਸਮਾਰੋਹ ਵਿੱਚ ਐਨਡੀਏ ਸਾਸ਼ਤ 19 ਰਾਜਾਂ ਦੇ ਮੁੱਖ ਮੰਤਰੀਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ। ਕਈ ਕੇਂਦਰੀ ਮੰਤਰੀ ਵੀ ਮੌਜੂਦ ਰਹਿਣਗੇ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਐਕਸ ਹੈਂਡਲ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ ਹੈ।ਮਹਾਰਾਸ਼ਟਰ ਭਾਜਪਾ ਦੇ ਸੀਨੀਅਰ ਨੇਤਾ ਦੇਵੇਂਦਰ ਫੜਨਵੀਸ ਅੱਜ ਤੀਜੀ ਵਾਰ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਬੁੱਧਵਾਰ ਦੁਪਹਿਰ ਨੂੰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ, ਉਹ ਆਪਣੇ ਸਹਿਯੋਗੀ ਸ਼ਿਵ ਸੈਨਾ ਨੇਤਾ ਅਤੇ ਕਾਰਜਕਾਰੀ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਐਨਸੀਪੀ ਪ੍ਰਧਾਨ ਅਜੀਤ ਪਵਾਰ ਦੇ ਨਾਲ ਰਾਜ ਭਵਨ ਗਏ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।
ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਫੜਨਵੀਸ ਨੇ ਇਸ ਵਿਧਾਨ ਸਭਾ ਚੋਣ ਨੂੰ ਇਤਿਹਾਸਕ ਦੱਸਦੇ ਹੋਏ ਕਿਹਾ ਕਿ ਇਸ ਚੋਣ ‘ਚ ਮਿਲੇ ਭਾਰੀ ਜਨਾਦੇਸ਼ ਤੋਂ ਪਤਾ ਲੱਗਦਾ ਹੈ ਕਿ ‘ਏਕ ਹੈਂ, ਤੋ ਸੇਫ ਹੈਂ’ ਅਤੇ ‘ਮੋਦੀ ਹੈ ਤੋਂ ਮੁਮਕਿਨ ਹੈ’। ਉਨ੍ਹਾਂ ਕਿਹਾ ਕਿ ਭਾਜਪਾ ਦੀ ਇਸ ਵੱਡੀ ਜਿੱਤ ਲਈ ਮਹਾਰਾਸ਼ਟਰ ਦੇ ਲੋਕਾਂ ਨੂੰ ਪ੍ਰਣਾਮ ਕਰਦਾ ਹਾਂ। ਭਾਜਪਾ ਲਈ ਇਹ ਜਿੱਤ ਖੁਸ਼ੀ ਦੀ ਗੱਲ ਹੈ ਪਰ ਇਸ ਜਿੱਤ ਨਾਲ ਸਾਡੀ ਜ਼ਿੰਮੇਵਾਰੀ ਵੀ ਵਧ ਗਈ ਹੈ। ਸਾਨੂੰ ਜੋ ਫਤਵਾ ਮਿਲਿਆ ਹੈ, ਉਸਦਾ ਸਨਮਾਨ ਕਰਨਾ ਹੋਵੇਗਾ। ਚੋਣਾਂ ਵਿੱਚ ਦਿੱਤੇ ਭਰੋਸੇ ਪੂਰੇ ਕਰਨੇ ਹਨ।’’
ਹਿੰਦੂਸਥਾਨ ਸਮਾਚਾਰ