Chandigarh News: ਪੰਜਾਬ ਪੁਲਸ ਨੇ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਵੱਡੀ ਮਾਤਰਾ ‘ਚ ਨਸ਼ੀਲਾ ਪਦਾਰਥ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਜਾਂਚ ‘ਚ ਸਾਹਮਣੇ ਆਇਆ ਹੈ ਕਿ ਨਸ਼ੇ ਦੀ ਇਹ ਖੇਪ ਸਰਹੱਦ ਪਾਰ ਤੋਂ ਆਈ ਸੀ ਅਤੇ ਪੰਜਾਬ ਦੇ ਨਾਲ-ਨਾਲ ਹੋਰ ਸੂਬਿਆਂ ‘ਚ ਵੀ ਕਈ ਥਾਵਾਂ ‘ਤੇ ਸਪਲਾਈ ਕੀਤੀ ਜਾਣੀ ਸੀ।
ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਵੀਰਵਾਰ ਨੂੰ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਵਿਸ਼ੇਸ਼ ਆਪ੍ਰੇਸ਼ਨ ਤਹਿਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫਤਾਰੀ ਅੰਮ੍ਰਿਤਸਰ ਦੇ ਪੰਜਾਬੀ ਬਾਗ ਰਿਜ਼ੋਰਟ ਨੇੜੇ ਹੋਈ ਹੈ। ਕਾਰਵਾਈ ਦੌਰਾਨ ਮੁਲਜ਼ਮਾਂ ਕੋਲੋਂ ਪੰਜ ਕਿਲੋ ਹੈਰੋਇਨ ਅਤੇ 4.45 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਮਾਮਲਾ ਦਰਜ ਕਰਨ ਤੋਂ ਬਾਅਦ ਮੁਲਜ਼ਮਾਂ ਤੋਂ ਉਨ੍ਹਾਂ ਦੇ ਸੰਪਰਕਾਂ ਬਾਰੇ ਜਾਣਕਾਰੀ ਲਈ ਜਾ ਰਹੀ ਹੈ। ਮੁਲਜ਼ਮਾਂ ਦੇ ਕੌਮਾਂਤਰੀ ਤਸਕਰਾਂ ਨਾਲ ਸਬੰਧ ਹੋ ਸਕਦੇ ਹਨ। ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ