Jammu Kashmir: ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਨੇੜੇ ਬੁੱਧਵਾਰ ਦੇਰ ਰਾਤ ਸ਼ੱਕੀ ਗਤੀਵਿਧੀ ਦੇਖਣ ਤੋਂ ਬਾਅਦ ਫੌਜ ਦੇ ਜਵਾਨਾਂ ਨੇ ਗੋਲੀਬਾਰੀ ਕੀਤੀ। ਵੀਰਵਾਰ ਸਵੇਰੇ ਹੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।
ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਘੁਸਪੈਠ ਦੇ ਸੰਭਾਵਿਤ ਰਸਤਿਆਂ ‘ਤੇ ਘਾਤ ਲਗਾ ਕੇ ਬੈਠੇ ਸੈਨਿਕਾਂ ਨੇ ਬੁੱਧਵਾਰ ਦੇਰ ਰਾਤ ਬਗਯਾਲਦਰਾ ਪਿੰਡ ਨੇੜੇ ਸ਼ੱਕੀ ਗਤੀਵਿਧੀ ਦੇਖੀ ਅਤੇ ਕੁਝ ਰਾਉਂਡ ਫਾਇਰ ਕੀਤੇ। ਅਧਿਕਾਰੀਆਂ ਨੇ ਦੱਸਿਆ ਕਿ ਇਸਦੇ ਨਾਲ ਹੀ ਸ਼ੱਕੀ ਸਥਾਨ ਦੇ ਆਲੇ-ਦੁਆਲੇ ਘੇਰਾਬੰਦੀ ਮਜ਼ਬੂਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਫੌਜ ਦੀ ਗੋਲੀਬਾਰੀ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅਧਿਕਾਰੀਆਂ ਮੁਤਾਬਕ ਵੀਰਵਾਰ ਸਵੇਰੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ, ਜੋ ਖਬਰ ਲਿਖੇ ਜਾਣ ਤੱਕ ਜਾਰੀ ਹੈ।
ਹਿੰਦੂਸਥਾਨ ਸਮਾਚਾਰ