Islamabad News: ਪਾਕਿਸਤਾਨ ਦੇ ਲਾਹੌਰ, ਗੁਜਰਾਤ ਅਤੇ ਪੰਜਾਬ ਕਈ ਹੋਰ ਸ਼ਹਿਰਾਂ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.1 ਦਰਜ ਕੀਤੀ ਗਈ। ਲੋਕ ਦਹਿਸ਼ਤ ਵਿੱਚ ਆਪਣੇ ਘਰਾਂ ਅਤੇ ਇਮਾਰਤਾਂ ਤੋਂ ਬਾਹਰ ਆ ਗਏ।
ਭੂਚਾਲ ਦੇ ਝਟਕੇ ਜੇਹਲਮ, ਕਮਾਲੀਆ, ਖਾਨੇਵਾਲ ਦੇ ਨਾਲ-ਨਾਲ ਚੀਚਾਵਤਨੀ, ਭਲਵਾਲ, ਚਿਨਿਓਟ ਅਤੇ ਹਾਫਿਜ਼ਾਬਾਦ ਦੇ ਇਲਾਕਿਆਂ ‘ਚ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਖਾਰੀਅਨ ਨੇੜੇ 15 ਕਿਲੋਮੀਟਰ ਦੀ ਡੂੰਘਾਈ ‘ਤੇ ਮਾਪਿਆ ਗਿਆ। ਪਾਕਿਸਤਾਨ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਜਨਰਲ ਨੇ ਕਿਹਾ ਕਿ ਪੰਜਾਬ ਸੂਬਾਈ ਆਫ਼ਤ ਪ੍ਰਬੰਧਨ ਅਥਾਰਟੀ ਦੀ ਮੁੱਢਲੀ ਰਿਪੋਰਟ ਮੁਤਾਬਕ ਭੂਚਾਲ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਪ੍ਰਸ਼ਾਸਨ ਸਰਗਰਮੀ ਨਾਲ ਇਮਾਰਤਾਂ ਦਾ ਨਿਰੀਖਣ ਕਰ ਰਿਹਾ ਹੈ।
ਹਿੰਦੂਸਥਾਨ ਸਮਾਚਾਰ