Bikram Singh Majithia: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੇ ਮਾਮਲੇ ‘ਚ ਲਗਾਤਾਰ ਨਵੇਂ ਖੁਲਾਸੇ ਸਾਹਮਣੇ ਆ ਰਹੇ ਹਨ। ਹੁਣ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌਧਰੀ ਨਾਲ ਐਸਪੀ ਹਰਪਾਲ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਹੀ ਮੁਲਾਕਾਤ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੇ ਮਾਮਲੇ ‘ਚ ਲਗਾਤਾਰ ਨਵੇਂ ਖੁਲਾਸੇ ਸਾਹਮਣੇ ਆ ਰਹੇ ਹਨ। ਹੁਣ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌਧਰੀ ਨਾਲ ਐਸਪੀ ਹਰਪਾਲ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਹੀ ਮੁਲਾਕਾਤ ਕੀਤੀ ਹੈ।
ਮਜੀਠੀਆ ਨੇ ਐਸਜੀਪੀਸੀ ਵੱਲੋਂ ਜਾਰੀ ਇੱਕ ਸੀਸੀਟੀਵੀ ਫੁਟੇਜ ਦੇ ਸਬੰਧ ਵਿੱਚ ਦਾਅਵਾ ਕੀਤਾ ਹੈ ਕਿ ਚੌੜਾ ਪਿਛਲੇ ਤਿੰਨ ਦਿਨਾਂ ਤੋਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਘੁੰਮ ਰਿਹਾ ਸੀ। ਇਸ ਦੌਰਾਨ ਐਸਪੀ ਹਰਪਾਲ ਸਿੰਘ ਨੇ ਘਟਨਾ ਤੋਂ ਇੱਕ ਦਿਨ ਪਹਿਲਾਂ ਚੌੜਾ ਨਾਲ ਹੱਥ ਮਿਲਾਇਆ ਸੀ, ਜੋ ਕਿ ਸੀਸੀਟੀਵੀ ਕੈਮਰੇ ਦੀ ਫੁਟੇਜ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਕੀ ਪੁਲਿਸ ਨੇ ਹੀ ਇਸ ਹਮਲੇ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚੀ ਸੀ।
ਬੁੱਧਵਾਰ ਸਵੇਰੇ ਕਰੀਬ ਸਾਢੇ 9 ਵਜੇ ਸੁਖਬੀਰ ਸਿੰਘ ਬਾਦਲ ਘੰਟਾਘਰ ਵੱਲ ਸ੍ਰੀ ਹਰਿਮੰਦਰ ਸਾਹਿਬ ਦੇ ਗੇਟ ਨੇੜੇ ਮੌਜੂਦ ਸਨ। ਇਸੇ ਦੌਰਾਨ ਇਕ ਵਿਅਕਤੀ ਨੇ ਆ ਕੇ ਪਿਸਤੌਲ ਤਾਣ ਲਈ। ਹਰਕਤ ਵਿੱਚ ਆਉਂਦਿਆਂ ਸੁਖਬੀਰ ਦੇ ਸੁਰੱਖਿਆ ਕਰਮੀਆਂ ਨੇ ਹੱਥ ਖੜੇ ਕਰ ਦਿੱਤੇ ਜਿਸ ਕਾਰਨ ਹਵਾ ਵਿੱਚ ਗੋਲੀ ਚੱਲ ਗਈ।