Beas News: ਬਿਆਸ ਦੇ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਦਸ ਦਈਏ ਕਿ ਅੰਮ੍ਰਿਤਸਰ-ਜਲੰਧਰ ਹਾਈਵੇ ‘ਤੇ ਬਿਆਸ ਨੇੜੇ ਇਕ ਨਿੱਜੀ ਬੱਸ ਅਤੇ ਟਰੈਕਟਰ-ਟਰਾਲੀ ਦੀ ਟੱਕਰ ‘ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।
ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਮਲਬਾ ਸੜਕ ‘ਤੇ ਖਿੱਲਰ ਗਿਆ। ਜ਼ਿਕਰਯੋਗ ਹੈ ਕਿ ਪੁਲਿਸ ਨੇ ਹੁਣ ਤੱਕ ਦੋ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ, ਜਦੋਂ ਕਿ ਕਈਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜ਼ਖਮੀਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।