Sukhbir Badal News: ਸ੍ਰੀ ਦਰਬਾਰ ਸਾਹਿਬ ਵਾਂਗ ਸੁਖਬੀਰ ਬਾਦਲ ਵੀ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾਦਾਰ ਦਾ ਚੋਲਾ ਪਾ ਕੇ ਗਲੇ ਵਿੱਚ ਤਖਤੀ ਅਤੇ ਹੱਥਾਂ ਵਿੱਚ ਬਰਛੀ ਫੜ ਕੇ ਸੇਵਾ ਨਿਭਾਅ ਰਹੇ ਹਨ। ਦਰਬਾਰ ਸਾਹਿਬ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਦਸ ਦਈਏ ਕਿ ਪੰਜਾਬ ਪੁਲਿਸ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਆਲੇ ਦੁਆਲੇ ਤਿੰਨ ਪਰਤਾਂ ਦੀ ਸੁਰੱਖਿਆ ਲਗਾਈ ਹੈ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਨੇ ਆਪਣੀ ਦੋ ਦਿਨ ਦੀ ਸਜ਼ਾ ਪੂਰੀ ਕਰ ਲਈ ਹੈ। ਇਸ ਤੋਂ ਬਾਅਦ ਅੱਜ ਉਹ ਤੀਜੇ ਦਿਨ ਸ੍ਰੀ ਕੇਸਗੜ੍ਹ ਸਾਹਿਬ ਪਹੁੰਚ ਰਹੇ ਹਨ। ਜਿੱਥੇ ਉਹ ਪਹਿਰੇਦਾਰ ਦੀ ਸੇਵਾ ਨਿਭਾਉਣਗੇ। ਅੱਜ ਸੁਖਬੀਰ ਸਿੰਘ ਬਾਦਲ ਸਣੇ ਹੋਰ ਅਕਾਲੀ ਆਗੂ ਵੀ ਸੇਵਾ ਕਰਨਗੇ।