Kolkata News: ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਵੀਰਵਾਰ ਨੂੰ ਨਾਦੀਆ ਜ਼ਿਲੇ ‘ਚ ਭਾਰਤ-ਬੰਗਲਾਦੇਸ਼ ਸਰਹੱਦ ‘ਤੇ ਸੋਨੇ ਦੀ ਤਸਕਰੀ ਦੇ ਦੋਸ਼ ‘ਚ ਇਕ ਭਾਰਤੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਵਿਅਕਤੀ ਕੋਲੋਂ ਕਰੀਬ 90 ਲੱਖ ਰੁਪਏ ਦੇ ਪੰਜ ਸੋਨੇ ਦੇ ਬਿਸਕੁਟ ਬਰਾਮਦ ਕੀਤੇ ਗਏ ਹਨ। ਬੀਐਸਐਫ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ।ਜਾਣਕਾਰੀ ਵਿੱਚ ਦੱਸਿਆ ਗਿਆ ਹੈ ਕਿ ਬੀਐਸਐਫ ਦੀ 32ਵੀਂ ਬਟਾਲੀਅਨ ਦੇ ਜਵਾਨਾਂ ਨੇ ਸਵੇਰੇ 6 ਵਜੇ ਦੇ ਕਰੀਬ ਨਾਦੀਆ ਜ਼ਿਲ੍ਹੇ ਦੇ ਕ੍ਰਿਸ਼ਨਾਨਗਰ ਇਲਾਕੇ ਵਿੱਚ ਬੱਸ ਰਾਹੀਂ ਸਫ਼ਰ ਕਰ ਰਹੇ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ। ਜਾਂਚ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਨੇ ਸੋਨੇ ਦੇ ਬਿਸਕੁਟ ਕਮਰ ‘ਤੇ ਬੰਨ੍ਹੀ ਆਰਥੋਪੈਡਿਕ ਬੈਲਟ ‘ਚ ਲੁਕੋਏ ਸਨ। ਇਨ੍ਹਾਂ ਸੋਨੇ ਦੇ ਬਿਸਕੁਟਾਂ ਦਾ ਕੁੱਲ ਵਜ਼ਨ 1.2 ਕਿਲੋ ਹੈ।
ਬੀਐਸਐਫ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਸਥਾਨਕ ਪੁਲਿਸ ਦੇ ਹਵਾਲੇ ਕਰ ਦਿੱਤਾ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਸੋਨੇ ਦੀ ਤਸਕਰੀ ਦਾ ਸਬੰਧ ਕਿਸੇ ਅੰਤਰਰਾਸ਼ਟਰੀ ਗਿਰੋਹ ਨਾਲ ਹੋ ਸਕਦਾ ਹੈ। ਮਾਮਲੇ ਦੀ ਜਾਂਚ ਜਾਰੀ ਹੈ।
ਹਿੰਦੂਸਥਾਨ ਸਮਾਚਾਰ