IND vs AUS 2nd Test: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਐਡੀਲੇਡ ਓਵਲ ‘ਚ ਖੇਡੇ ਜਾ ਰਹੇ ਇਸ ਟੈਸਟ ਦੇ ਪਹਿਲੇ ਦਿਨ ਦੀ ਖੇਡ ਹੁਣ ਖਤਮ ਹੋ ਗਈ ਹੈ। ਦਿਨ ਦੀ ਖੇਡ ਖਤਮ ਹੋਣ ਤੱਕ ਆਸਟਰੇਲੀਆ ਪਹਿਲੀ ਪਾਰੀ ਵਿੱਚ 94 ਦੌੜਾਂ ਪਿੱਛੇ ਸੀ। ਬਾਰਡਰ ਗਾਵਸਕਰ ਟਰਾਫੀ ਦਾ ਦੂਜਾ ਟੈਸਟ ਅੱਜ ਸ਼ੁੱਕਰਵਾਰ ਨੂੰ ਸ਼ੁਰੂ ਹੋ ਗਿਆ ਹੈ।
ਇਸ ਤੋਂ ਪਹਿਲਾਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਪਹਿਲੀ ਪਾਰੀ ‘ਚ 180 ਦੌੜਾਂ ‘ਤੇ ਢੇਰ ਹੋ ਗਈ। ਭਾਰਤੀ ਟੀਮ ਦੀ ਸ਼ੁਰੂਆਤ ਬਹੁਤ ਖਰਾਬ ਰਹੀ ਅਤੇ ਮਿਸ਼ੇਲ ਸਟਾਰਕ ਨੇ ਪਹਿਲੀ ਹੀ ਗੇਂਦ ‘ਤੇ ਯਸ਼ਸਵੀ ਜਾਇਸਵਾਲ ਨੂੰ ਇਸ ਤੋਂ ਬਾਅਦ ਕੇਐੱਲ ਰਾਹੁਲ ਨੇ ਸ਼ੁਭਮਨ ਗਿੱਲ ਨਾਲ ਮਿਲ ਕੇ ਦੂਜੀ ਵਿਕਟ ਲਈ 69 ਦੌੜਾਂ ਦੀ ਸਾਂਝੇਦਾਰੀ ਕੀਤੀ। ਸਟਾਰਕ ਨੇ 19ਵੇਂ ਓਵਰ ਵਿੱਚ ਭਾਰਤ ਨੂੰ ਦੂਜਾ ਝਟਕਾ ਦੇ ਕੇ ਇਸ ਸਾਂਝੇਦਾਰੀ ਨੂੰ ਤੋੜ ਦਿੱਤਾ। ਕੇਐੱਲ ਰਾਹੁਲ ਨੇ 64 ਗੇਂਦਾਂ ਦਾ ਸਾਹਮਣਾ ਕਰਦਿਆਂ 37 ਦੌੜਾਂ ਬਣਾਈਆਂ।
ਆਸਟਰੇਲੀਆ ਨੂੰ ਪਹਿਲੀ ਪਾਰੀ ਵਿੱਚ ਔਸਤ ਸ਼ੁਰੂਆਤ ਮਿਲੀ। ਟੀਮ ਨੂੰ ਪਹਿਲਾ ਝਟਕਾ 24 ਦੇ ਸਕੋਰ ‘ਤੇ ਲੱਗਾ। ਜਸਪ੍ਰੀਤ ਬੁਮਰਾਹ ਨੇ ਉਸਮਾਨ ਖਵਾਜਾ ਨੂੰ ਰੋਹਿਤ ਸ਼ਰਮਾ ਦੇ ਹੱਥੋਂ ਕੈਚ ਆਊਟ ਕਰਵਾਇਆ। ਉਸ ਨੇ 35 ਗੇਂਦਾਂ ‘ਤੇ 13 ਦੌੜਾਂ ਬਣਾਈਆਂ। ਨਾਥਨ ਮੈਕਸਵੀਨੀ 38 ਦੌੜਾਂ ਅਤੇ ਮਾਰਨਸ ਲਾਬੂਸ਼ੇਨ 20 ਦੌੜਾਂ ਨਾਲ ਕ੍ਰੀਜ਼ ‘ਤੇ ਹਨ।
ਐਡੀਲੇਡ ‘ਚ 4 ਸੈਂਕੜੇ ਲਗਾਉਣ ਵਾਲੇ ਵਿਰਾਟ ਕੋਹਲੀ ਸਿਰਫ 7 ਦੌੜਾਂ ਹੀ ਬਣਾ ਸਕੇ। ਅਗਲੇ ਹੀ ਓਵਰ ਵਿੱਚ ਸ਼ੁਭਮਨ ਗਿੱਲ ਨੇ ਵੀ ਆਪਣਾ ਵਿਕਟ ਗੁਆ ਦਿੱਤਾ। ਉਸ ਨੇ 51 ਗੇਂਦਾਂ ‘ਤੇ 31 ਦੌੜਾਂ ਬਣਾਈਆਂ। ਹੇਠਲੇ ਮੱਧਕ੍ਰਮ ‘ਚ ਬੱਲੇਬਾਜ਼ੀ ਕਰਨ ਆਏ ਰੋਹਿਤ ਸ਼ਰਮਾ ਅਸਫਲ ਰਹੇ। ਉਸ ਨੇ 23 ਗੇਂਦਾਂ ‘ਤੇ ਸਿਰਫ 3 ਦੌੜਾਂ ਬਣਾਈਆਂ। ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੇ 21 ਦੌੜਾਂ ਦੀ ਪਾਰੀ ਖੇਡੀ।
ਵਾਸ਼ਿੰਗਟਨ ਸੁੰਦਰ ਦੀ ਜਗ੍ਹਾ ਪਲੇਇੰਗ 11 ‘ਚ ਐਂਟਰੀ ਲੈਣ ਵਾਲੇ ਰਵੀਚੰਦਰਨ ਅਸ਼ਵਿਨ ਨੇ 22 ਗੇਂਦਾਂ ‘ਚ 22 ਦੌੜਾਂ ਬਣਾਈਆਂ। ਇੱਥੋਂ ਤੱਕ ਕਿ ਹਰਸ਼ਿਤ ਰਾਣਾ ਅਤੇ ਜਸਪ੍ਰੀਤ ਬੁਮਰਾਹ ਦੇ ਖਾਤੇ ਵੀ ਨਹੀਂ ਖੁੱਲ੍ਹੇ। ਆਲਰਾਊਂਡਰ ਨਿਤੀਸ਼ ਰੈੱਡੀ ਨੇ 54 ਗੇਂਦਾਂ ‘ਤੇ 42 ਦੌੜਾਂ ਦੀ ਪਾਰੀ ਖੇਡੀ। ਆਸਟ੍ਰੇਲੀਆ ਲਈ ਮਿਸ਼ੇਲ ਸਟਾਰਕ ਨੇ ਸਭ ਤੋਂ ਵੱਧ 6 ਵਿਕਟਾਂ ਲਈਆਂ। ਉਸ ਤੋਂ ਇਲਾਵਾ ਪੈਟ ਕਮਿੰਸ ਅਤੇ ਸਕਾਟ ਬੋਲੈਂਡ ਨੇ 2-2 ਵਿਕਟਾਂ ਲਈਆਂ।