Adelaide Test: ਬਾਰਡਰ ਗਾਵਸਕਰ ਟਰਾਫੀ ਦੇ ਤਹਿਤ ਆਸਟ੍ਰੇਲੀਆ ਖਿਲਾਫ ਖੇਡੇ ਜਾ ਰਹੇ ਦੂਜੇ ਟੈਸਟ (ਡੇ-ਨਾਈਟ) ਦੇ ਦੂਜੇ ਦਿਨ ਭਾਰਤ ਆਪਣੀ ਪਹਿਲੀ ਪਾਰੀ ‘ਚ 337 ਦੌੜਾਂ ਬਣਾ ਕੇ ਆਲ ਆਊਟ ਹੋ ਗਿਆ।
ਆਸਟ੍ਰੇਲੀਆਈ ਬੱਲੇਬਾਜ਼ ਟ੍ਰੈਵਿਸ ਹੈੱਡ ਨੇ ਆਪਣੀ ਟੀਮ ਲਈ ਸ਼ਾਨਦਾਰ ਯੋਗਦਾਨ ਦਿੱਤਾ ਅਤੇ 140 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਇਸ ਦੀ ਬਦੌਲਤ ਆਸਟਰੇਲੀਆਈ ਟੀਮ ਨੇ ਪਹਿਲੀ ਪਾਰੀ ਵਿੱਚ ਭਾਰਤ ਖ਼ਿਲਾਫ਼ 157 ਦੌੜਾਂ ਦੀ ਬੜ੍ਹਤ ਹਾਸਲ ਕਰ ਲਈ। ਇਸ ਦੌਰਾਨ ਭਾਰਤ ਲਈ ਬੁਮਰਾਹ ਅਤੇ ਸਿਰਾਜ ਨੇ 4-4 ਵਿਕਟਾਂ ਲਈਆਂ। ਜਦੋਂ ਕਿ ਨਿਤੀਸ਼ ਰੈਡੀ ਅਤੇ ਆਰ ਅਸ਼ਵਿਨ ਨੇ 1-1 ਵਿਕਟ ਲਈ।
ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਖ਼ਰਾਬ ਪ੍ਰਦਰਸ਼ਨ ਕਰਦਿਆਂ ਆਪਣੀ ਪਹਿਲੀ ਪਾਰੀ ਵਿੱਚ ਸਿਰਫ਼ 180 ਦੌੜਾਂ ਹੀ ਬਣਾਈਆਂ ਸਨ।