Chandigarh News: ਅਕਾਲੀ ਸੁਧਾਰ ਲਹਿਰ ਦੇ ਆਗੂ ਤੇ ਸੀਨੀਅਰ ਅਕਾਲੀ ਨੇਤਾ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਜੇਕਰ ਸੁਖਬੀਰ ਸਿੰਘ ਬਾਦਲ ਮੁੜ ਪ੍ਰਧਾਨ ਬਣਦੇ ਹਨ ਤਾਂ ਸਭ ਨੂੰ ਉਨ੍ਹਾਂ ਨੂੰ ਸ੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਮੰਨਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਨਵੀਂ ਸਥਿਤੀ ਵਿੱਚ ਸਾਰੇ ਅਕਾਲੀ ਦਲਾਂ ਨੂੰ ਇਕੱਠੇ ਹੋ ਕੇ ਚੱਲਣਾ ਚਾਹੀਦਾ ਹੈ। ਅੱਜ ਇੱਕ ਟੀ ਵੀ ਚੈਨਲ ਨਾਲ ਗੱਲਬਾਤ ਕਰਦਿਆਂ ਢੀਂਡਸਾ ਨੇ ਕਿਹਾ ਕਿ ਜੋ ਵੀ ਵਿਅਕਤੀ ਅਕਾਲੀ ਦਲ ਦਾ ਪ੍ਰਧਾਨ ਬਣਦਾ ਹੈ, ਭਾਵੇਂ ਉਹ ਸੁਖਬੀਰ ਬਾਦਲ ਵੀ ਹੋਵੇ ,ਨੂੰ ਪਧਾਨ ਮੰਨਿਆਂ ਜਾਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲਾਂ ਦੇ ਇਕੱਠੇ ਹੋਣ ਦਾ ਸਮਾਂ ਆ ਗਿਆ ਹੈ।
ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਮੈਂਬਰਾਂ ਨੇ ਸ੍ਰੀ ਅਕਾਲ ਤਖਤ ਦੇ ਜ਼ਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲ ਕੇ ਕਿਹਾ ਕਿ ਅਜੇ ਤੱਕ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਨਾ ਤਾਂ ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ ਕੀਤਾ ਹੈ ਅਤੇ ਨਾ ਹੀ ਸਾਰੇ ਅਕਾਲੀ ਆਗੂਆਂ ਦੇ ਅਸਤੀਫੇ ਅਕਾਲ ਤਖਤ ਦੇ ਜੱਥੇਦਾਰ ਸਾਹਿਬ ਨੂੰ ਪਹੁੰਚਾਏ ਗਏ ਹਨ। ਅਜਿਹਾ ਨਾ ਕਰਕੇ ਅਕਾਲੀ ਦਲ ਨੇ ਅਕਾਲ ਤਖਤ ਦੇ ਹੁਕਮਾਂ ਦੀ ਅਵੱਗਿਆ ਕੀਤੀ ਹੈ।
ਹਿੰਦੂਸਥਾਨ ਸਮਾਚਾਰ