PM Modi News: ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਇਤਿਹਾਸਕ ਸ਼ਹਿਰ ਪਾਣੀਪਤ ਤੋਂ ਵੱਡਾ ਐਲਾਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਪਾਣੀਪਤ ‘ਚ ‘ਬੀਮਾ ਸਖੀ ਯੋਜਨਾ’ ਦੀ ਸ਼ੁਰੂਆਤ ਕਰਨਗੇ। ਇਸ ਯੋਜਨਾ ਦਾ ਉਦੇਸ਼ ਔਰਤਾਂ ਨੂੰ ਸਸ਼ਕਤ ਕਰਨਾ ਅਤੇ ਵਿੱਤੀ ਸਮਾਵੇਸ਼ ਨੂੰ ਅੱਗੇ ਵਧਾਉਣਾ ਹੈ। ਇਹ ਸਕੀਮ ਭਾਰਤੀ ਜੀਵਨ ਬੀਮਾ ਨਿਗਮ (LIC) ਦੀ ਇੱਕ ਪਹਿਲ ਹੈ। ਇਸ ਰਾਹੀਂ 18 ਤੋਂ 70 ਸਾਲ ਦੀ ਉਮਰ ਵਰਗ ਦੀਆਂ ਔਰਤਾਂ ਜੋ 10ਵੀਂ ਜਮਾਤ ਪਾਸ ਕਰ ਚੁੱਕੀਆਂ ਹਨ, ਦੇ ਸਸ਼ਕਤੀਕਰਨ ਨੂੰ ਮਜ਼ਬੂਤ ਕੀਤਾ ਜਾਵੇਗਾ।
ਇਸ ਸਕੀਮ ਤਹਿਤ ਮਹਿਲਾ ਨੂੰ ਪਹਿਲੇ ਸਾਲ 7,000 ਰੁਪਏ ਪ੍ਰਤੀ ਮਹੀਨਾ, ਦੂਜੇ ਸਾਲ 6,000 ਰੁਪਏ ਅਤੇ ਤੀਜੇ ਸਾਲ 5,000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਟੀਚਾ ਪੂਰਾ ਕਰਨ ਵਾਲੀ ਔਰਤ ਨੂੰ 21,000 ਰੁਪਏ ਤੱਕ ਦਾ ਮੁਨਾਫਾ ਮਿਲੇਗਾ। ਪਾਣੀਪਤ ਦੀ ਇਤਿਹਾਸਕ ਧਰਤੀ ‘ਤੇ ਹੋਣ ਵਾਲੇ ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਬੀਮਾ ਸਾਖੀ ਸਕੀਮ ਰਾਹੀਂ ਔਰਤਾਂ ਹੋਰ ਸਸ਼ਕਤ ਹੋਣਗੀਆਂ।
ਉਨ੍ਹਾਂ ਕਿਹਾ ਕਿ 2014 ਤੋਂ ਪਹਿਲਾਂ ਜਦੋਂ ਧੀਆਂ ਦਾ ਕੁੱਖ ਵਿੱਚ ਕਤਲ ਹੋ ਰਿਹਾ ਸੀ ਤਾਂ ਕਾਂਗਰਸ ਸਰਕਾਰ ਸੁੱਤੀ ਪਈ ਸੀ। ਜਦੋਂ ਭਾਜਪਾ ਦੀ ਸਰਕਾਰ ਬਣੀ ਅਤੇ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਕਿ ਧੀਆਂ ਨੂੰ ਕੁੱਖ ਵਿੱਚ ਨਹੀਂ ਮਰਨ ਦਿੱਤਾ ਜਾਵੇਗਾ। ਸਾਲ 2015 ਵਿੱਚ ਪਾਣੀਪਤ ਦੀ ਇਤਿਹਾਸਕ ਧਰਤੀ ਤੋਂ ਬੇਟੀ ਬਚਾਓ-ਬੇਟੀ ਪੜ੍ਹਾਓ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਪ੍ਰਧਾਨ ਮੰਤਰੀ ਦੀ ਇਸ ਆਵਾਜ਼ ਨੇ ਬੇਟੀ ਬਚਾਓ-ਬੇਟੀ ਪੜ੍ਹਾਓ ਯੋਜਨਾ ਨੂੰ ਪੂਰੇ ਦੇਸ਼ ਵਿੱਚ ਇੱਕ ਜਨ ਅੰਦੋਲਨ ਬਣਾ ਦਿੱਤਾ ਸੀ। ਇਸੇ ਦੌਰਾਨ ਅੰਬਾਲਾ ਵਿੱਚ ਕਿਸਾਨ ਅੰਦੋਲਨ ਕਾਰਨ ਪੁਲੀਸ ਨੇ ਅੰਬਾਲਾ, ਕੁਰੂਕਸ਼ੇਤਰ, ਕਰਨਾਲ, ਪਾਣੀਪਤ, ਸੋਨੀਪਤ ਅਤੇ ਰੋਹਤਕ ਜ਼ਿਲ੍ਹਿਆਂ ਦੀਆਂ ਸਰਹੱਦਾਂ ’ਤੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਪੁਲਸ ਦੇ ਡਾਇਰੈਕਟਰ ਜਨਰਲ ਸ਼ਤਰੂਜੀਤ ਕਪੂਰ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ।