Punjab Municipal Corporation Election:ਪੰਜਾਬ ਦੀਆਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਅਤੇ ਕੁਝ ਵਾਰਡਾਂ ਵਿੱਚ ਉਪ ਚੋਣਾਂ ਦਾ ਸੂਬਾ ਚੋਣ ਕਮਿਸ਼ਨਰ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ। ਸੂਬਾ ਚੋਣ ਕਮਿਸ਼ਨਰ ਨੇ ਚੋਣ ਪ੍ਰੋਗਰਾਮ ਜਾਰੀ ਕੀਤਾ ਹੈ। ਦਸ ਦਇਏ ਕਿ ਪੰਜਾਬ ਵਿੱਚ 21 ਦਸੰਬਰ ਨੂੰ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਹਣ ਜਾ ਰਹੀਆਂ ਹਨ।
ਚੋਣਾਂ ਦੇ ਐਲਾਨ ਦੇ ਨਾਲ ਹੀ ਅੱਜ ਤੋਂ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਸੂਬਾ ਚੋਣ ਕਮਿਸ਼ਨ ਨੇ ਵੋਟਿੰਗ ਦਾ ਸਮਾਂ ਇੱਕ ਘੰਟਾ ਵਧਾ ਦਿੱਤਾ ਹੈ। ਇਸ ਵਾਰ ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਸੋਮਵਾਰ ਤੋਂ ਨਾਮਜ਼ਦਗੀਆਂ ਭਰੀਆਂ ਜਾਣਗੀਆਂ। ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 12 ਦਸੰਬਰ ਹੈ। 14 ਦਸੰਬਰ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਨਗਰ ਨਿਗਮ ਚੋਣਾਂ ਵਿੱਚ EVM ਦੁਆਰਾ ਵੋਟਿੰਗ ਹੋਵੇਗੀ।
ਪੰਜਾਬ ਦੀਆਂ ਲੋਕ ਸਭਾ ਚੋਣਾਂ ਦਾ ਮਾਮਲਾ ਹਾਈਕੋਰਟ ਅਤੇ ਸੁਪਰੀਮ ਕੋਰਟ ਤੱਕ ਵੀ ਪਹੁੰਚ ਗਿਆ ਸੀ। ਹਾਈ ਕੋਰਟ ਨੇ ਪੰਜਾਬ ਦੇ ਨਗਰ ਨਿਗਮ ਅਤੇ ਕੌਂਸਲ ਚੋਣਾਂ ਸਬੰਧੀ ਆਪਣੇ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਸੂਬਾ ਚੋਣ ਕਮਿਸ਼ਨਰ ਅਤੇ ਪੰਜਾਬ ਸਰਕਾਰ ਨੂੰ ਮਾਣਹਾਨੀ ਦੇ ਨੋਟਿਸ ਜਾਰੀ ਕੀਤੇ ਸਨ। ਸਰਕਾਰ ਨੇ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਸੁਪਰੀਮ ਕੋਰਟ ਨੇ ਸਰਕਾਰ ਨੂੰ ਕੋਈ ਰਾਹਤ ਨਹੀਂ ਦਿੱਤੀ ਅਤੇ ਦੋ ਹਫ਼ਤਿਆਂ ਵਿੱਚ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ।