Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ ਭੁਗਤ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਸੋਮਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸੇਵਾ ਨਿਭਾਉਣ ਲਈ ਪੁੱਜੇ।
ਇਸ ਤੋਂ ਪਹਿਲਾਂ ਐਤਵਾਰ ਦੇਰ ਸ਼ਾਮ ਤੱਕ ਤਲਵੰਡੀ ਸਾਬੋ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਪੂਰੀ ਤਰ੍ਹਾਂ ਪੁਲਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਸੁਰੱਖਿਆ ਲਈ ਤਾਇਨਾਤ ਪੁਲਸ ਮੁਲਾਜ਼ਮ ਸਿਵਲ ਤੇ ਵਰਦੀ ਵਿੱਚ ਤਾਇਨਾਤ ਸਨ।
ਬਠਿੰਡਾ ਰੇਂਜ ਦੇ ਡੀਆਈਜੀ ਹਰਜੀਤ ਸਿੰਘ ਅਤੇ ਐਸਐਸਪੀ ਅਮਨੀਤ ਕੋਂਡਲ ਨੇ ਖੁਦ ਸੁਖਬੀਰ ਦੀ ਸੁਰੱਖਿਆ ਲਈ ਤਾਇਨਾਤ ਫੋਰਸ ਦਾ ਜਾਇਜ਼ਾ ਲਿਆ।
#WATCH बठिंडा, पंजाब: शिरोमणि अकाली दल के नेता सुखबीर सिंह बादल गुरुद्वारा दमदमा साहिब में ‘सेवा’ करने पहुंचे। pic.twitter.com/fbyskNhIzT
— ANI_HindiNews (@AHindinews) December 9, 2024