Punjab News: ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਤੋਂ ਬਾਅਦ ਦੋ ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਆਗੂਆਂ ਵੱਲੋਂ ਅਕਾਲੀ ਦਲ ਦੇ ਲੀਡਰਾਂ ਨੂੰ ਅਤੇ ਅਕਾਲੀ ਦਲ ਸੁਧਾਰ ਲਹਿਰ ਦੇ ਲੀਡਰਾਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ ਇਸ ਤਹਿਤ ਅਕਾਲੀ ਦਲ ਸੁਧਾਰ ਲਹਿਰ ਦੇ ਲੀਡਰ ਪ੍ਰੇਮ ਸਿੰਘ ਚੰਦੂ ਮਾਜਰਾ ਅਤੇ ਬੀਬੀ ਜਗੀਰ ਕੌਰ ਅਤੇ ਹੋਰ ਲੀਡਰਾਂ ਦੀ ਪੰਜ ਦਿਨ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਤੇ ਮੱਥਾ ਟੇਕਣ ਪਹੁੰਚੇ ਉਹਨਾਂ ਨੇ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਤੇ ਮੱਥਾ ਟੇਕ ਕੇ 1100 ਦੀ ਕੜਾਹ ਪ੍ਰਸ਼ਾਦ ਦੀ ਦੇ ਕਰਵਾ ਕੇ ਅਰਦਾਸ ਕਰਵਾਈ ਇਸ ਦੌਰਾਨ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਲਗਾਈ ਸੇਵਾ ਅੱਜ ਉਹਨਾਂ ਨੇ ਪੂਰੀ ਕੀਤੀ ਹ ਤੇ ਉਹਨਾਂ ਦੇ ਹੁਕਮ ਤਹਿਤ ਉਹ ਕੜਾ ਪ੍ਰਸ਼ਾਦ ਦੀ ਦੇਗ ਕਰਵਾ ਕੇ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਏ ਹਨ। ਅੱਗੇ ਬੋਲਦੇ ਉਹਨਾਂ ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਉਹਨਾਂ ਵੱਲੋਂ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕਰਕੇ ਅਕਾਲੀ ਦਲ ਦੀ ਮਜਬੂਤੀ ਵੱਲ ਨੂੰ ਹਾਂ ਪੱਖੀ ਹੁੰਗਾਰਾ ਦਿੱਤਾ ਗਿਆ ਹੈ। ਅਤੇ ਹਜੇ ਅਕਾਲੀ ਦਲ ਵੱਲੋਂ ਹਾਂ ਪੱਖੀ ਹੁੰਗਾਰਾ ਨਹੀਂ ਆਇਆ ਇਸ ਦਾ ਜਵਾਬ ਅਕਾਲੀ ਦਲ ਦੇ ਲੀਡਰ ਹੀ ਦੇ ਸਕਦੇ ਹਨ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਉਹਨਾਂ ਵੱਲੋਂ ਅਕਾਲੀ ਦਲ ਸੁਧਾਰ ਲਹਿਰ ਰਜਿਸਟਰਡ ਨਹੀਂ ਸੀ ਕਰਵਾਈ ਗਈ ਸਿਰਫ ਅਕਾਲੀ ਦਲ ਚੋਂ ਸੁਧਾਰ ਕਰਨ ਲਈ ਲਹਿਰ ਤਿਆਰ ਕੀਤੀ ਗਈ ਸੀ ਅਤੇ ਹੁਣ ਲਗਭਗ ਅਕਾਲੀ ਦਲ ਚ ਸੁਧਾਰ ਹੁੰਦਾ ਜਾ ਰਿਹਾ ਤੇ ਅਕਾਲੀ ਦਲ ਦੀ ਮਜਬੂਤੀ ਲਈ ਵੱਧ ਚੜ ਕੇ ਕੰਮ ਕਰਾਂਗੇ।