Fazilka News: ਡਾਇਰੈਕਟਰ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੰਗਹੀਣ ਪ੍ਰਾਰਥੀਆਂ ਨੂੰ ਸਵੈ ਰੁਜ਼ਗਾਰ ਸਕੀਮਾਂ ਬਾਰੇ ਜਾਣੂ ਕਰਵਾਉਣ ਲਈ 10 ਦਸੰਬਰ ਨੂੰ ਜ਼ਿਲ੍ਹਾ ਪੱਧਰੀ ਸੰਸਾਰ ਦਿਵਸ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਅਫ਼ਸਰ ਵੈਸ਼ਾਲੀ ਨੇ ਦੱਸਿਆ ਕਿ ਅੰਗਹੀਣ ਪ੍ਰਾਰਥੀਆਂ ਨੂੰ ਵੱਖ-ਵੱਖ ਵਿਭਾਗਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਭਲਾਈ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਨੇ ਜ਼ਿਲ੍ਹਾ -ਫਾਜ਼ਿਲਕਾ ਦੇ ਸਮੂਹ ਅੰਗਹੀਣ ਪ੍ਰਾਰਥੀਆਂ ਨੂੰ ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਦਫ਼ਤਰ ਫਾਜ਼ਿਲਕਾ ਦੇ -ਸੈਮੀਨਾਰ ਹਾਲ ਵਿਖੇ ਆਪਣੀ ਯੋਗਤਾ ਸਬੰਧੀ ਦਸਤਾਵੇਜ਼ ਲੈ ਕੇ ਪਹੁੰਚਣ ਦੀ ਅਪੀਲ ਕੀਤੀ ਤਾਂ ਜੋ ਯੋਗਤਾ ਦੇ ਆਧਾਰ ‘ਤੇ ਅੰਗਹੀਣ ਪ੍ਰਾਰਥੀਆਂ ਨੂੰ ਸਰਕਾਰ ਦੀ ਯੋਜਨਾਵਾਂ ਦਾ ਲਾਭ ਮੁਹੱਈਆ ਕਰਵਾਇਆ ਜਾ ਸਕੇ। ਇਸ ਸਬੰਧੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਬਲਾਕ-ਏ,ਚੌਥੀ ਮੰਜਿਲ, ਕਮਰਾ 502, ਡੀ ਸੀ ਕੰਪਲੈਕਸ ਵਿਖ਼ੇ ਸਵੇਰੇ 11-00 ਵਜੇ ਸੈਮੀਨਾਰ ਦਾ ਆਯੋਜਨ ਕੀਤਾ ਜਾਵੇਗਾ, ਇਸ ਦਾ ਉਦੇਸ਼ ਅੰਗਹੀਣ ਪ੍ਰਾਰਥੀਆਂ ਨੂੰ ਉਹਨਾਂ ਦੀ ਯੋਗਤਾ ਅਤੇ ਕਾਰਗੁਜ਼ਾਰੀ ਬਾਰੇ ਜਾਗਰੂਕ ਕਰਨਾ ਹੈ। ਇਸ ਤੋਂ ਇਲਾਵਾ ਉਮੀਦਵਾਰਾਂ ਨੂੰ ਰੋਜ਼ਾਗਰ ਦਫਤਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ 890602220 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਹਿੰਦੂਸਥਾਨ ਸਮਾਚਾਰ