New Delhi: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਸਮੇਤ ਪੰਜਾਬ ਦੇ ਬੰਦ ਪਏ ਨੈਸ਼ਨਲ ਹਾਈਵੇਜ਼ ਨੂੰ ਖੋਲ੍ਹਣ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਇਹ ਵੀ ਵੱਡਾ ਧੱਕਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਅਦਾਲਤ ਵਿੱਚ ਵਿਚਾਰ ਅਧੀਨ ਹੈ। ਅਦਾਲਤ ਇੱਕੋ ਮੁੱਦੇ ‘ਤੇ ਵਾਰ-ਵਾਰ ਪਟੀਸ਼ਨਾਂ ‘ਤੇ ਵਿਚਾਰ ਨਹੀਂ ਕਰ ਸਕਦੀ।
ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਵਾਲੀ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਪਟੀਸ਼ਨ ਵਿੱਚ ਪੰਜਾਬ ਦੇ ਰਾਸ਼ਟਰੀ ਅਤੇ ਰਾਜ ਮਾਰਗਾਂ ਤੋਂ ਤੁਰੰਤ ਰੋਕਾਂ ਹਟਾਉਣ ਅਤੇ ਆਮ ਲੋਕਾਂ ਲਈ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਸੀ।
ਸੁਪਰੀਮ ਕੋਰਟ ਨੇ ਕਿਹਾ ਕਿ ਇਸੇ ਮੁੱਦੇ ‘ਤੇ ਇਕ ਜਨਹਿੱਤ ਪਟੀਸ਼ਨ ਪਹਿਲਾਂ ਹੀ ਪੈਂਡਿੰਗ ਹੈ ਅਤੇ ਇਸ ਮਾਮਲੇ ‘ਚ ਕੁਝ ਪਹਿਲ ਕੀਤੀ ਗਈ ਹੈ। ਸਿਖਰਲੀ ਅਦਾਲਤ ਨੇ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਅਦਾਲਤ ਵਿਚ ਵਿਚਾਰ ਅਧੀਨ ਹੈ ਅਤੇ ਉਹ ਉਸੇ ਮੁੱਦੇ ‘ਤੇ ਵਾਰ-ਵਾਰ ਪਟੀਸ਼ਨਾਂ ‘ਤੇ ਸੁਣਵਾਈ ਨਹੀਂ ਕਰ ਸਕਦੇ।