ਪੰਜਾਬ ‘ਚ ਪੰਜ ਨਿਗਰ ਨਿਗਮਾਂ, ਨਗਰ ਕੌਂਸਲ ਤੇ ਪੰਚਾਇਤੀ ਚੋਣਾਂ 21 ਦਸੰਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਪੰਜਾਬ ਵਿੱਚ ਨਗਰ ਨਿਗਮ, ਨਗਰ ਕੌਂਸਲ ਅਤੇ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਨੇ ਵੀ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਹਨਾਂ ਚੋਣਾਂ ਲਈ ਕਾਂਗਰਸ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।ਇਨ੍ਹਾਂ ਕਮੇਟੀਆਂ ਦੀ ਸੂਚੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜਾਰੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਕਾਂਗਰਸ ਪਾਰਟੀ ਵੱਲੋਂ 16 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਅਹੁਦੇਦਾਰਾਂ ਤੇ ਮੈਂਬਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼ਾਹਕੋਟ ਦੀਆਂ ਮਿਊਂਸਿਪਲ ਚੋਣਾਂ ਲਈ ਰਾਣਾ ਗੁਰਜੀਤ ਸਿੰਘ ਨੂੰ ਇੰਚਾਰਜ ਬਣਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ‘ਚ ਪੰਜ ਨਿਗਰ ਨਿਗਮਾਂ, ਨਗਰ ਕੌਂਸਲ ਤੇ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਅੱਜ ਤੋਂ ਸ਼ੁਰੂ ਹੋ ਚੁੱਕੀ ਹੈ। ਨਾਮਜ਼ਦਗੀ ਪਰਿਕ੍ਰਿਆ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਭਰੀ ਜਾਵੇਗੀ। ਇਸ ਤੋਂ ਇਲਾਵਾ ਜਿਨ੍ਹਾਂ ਇਲਾਕਿਆਂ ‘ਚ ਚੋਣਾਂ ਹੋ ਰਹੀਆਂ ਹਨ, ਉੱਥੇ ਹਥਿਆਰ ਲੈ ਕੇ ਜਾਣ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ।