Punjab Nagar Nigam Election Nominations News: ਪੰਜਾਬ ਵਿਚ ਨਗਰ ਨਿਗਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਹੁਣ 21 ਦਸੰਬਰ ਨੂੰ ਵੋਟਾਂ ਪੈਣਗੀਆਂ। ਉਸੇ ਦਿਨ ਵੋਟਾਂ ਤੋਂ ਬਾਅਦ ਸ਼ਾਮ ਨੂੰ ਗਿਣਤੀ ਹੋਵੇਗੀ। ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਇਆ ਹੈ। ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਅੱਜ 9 ਦਸੰਬਰ ਤੋਂ ਸ਼ੁਰੂ ਹੋਵੇਗੀ ਅਤੇ ਇਸ ਦੇ ਨਾਲ ਹੀ 12 ਦਸੰਬਰ ਨਾਮਜ਼ਦਗੀ (Municipal Corporation elections) ਭਰਨ ਦੀ ਆਖ਼ਰੀ ਮਿਤੀ ਹੋਵੇਗੀ। 13 ਦਸੰਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ। 14 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ ਹੋਵੇਗਾ।
ਨਗਰ ਨਿਗਮ ਚੋਣਾਂ ਦੀਆਂ ਤਰੀਕਾਂ (Punjab Nagar Nigam Election) ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ। ਦੱਸ ਦਈਏ ਕਿ ਦਸੰਬਰ ਦੇ ਆਖਰੀ ਹਫ਼ਤੇ ਨਗਰ ਨਿਗਮ ਚੋਣਾਂ ਕਰਵਾਉਣ ਦਾ ਨੋਟੀਫਿਕੇਸ਼ਨ ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਕਾਫੀ ਸਮਾਂ ਪਹਿਲਾਂ ਜਾਰੀ ਕਰ ਦਿੱਤਾ ਗਿਆ ਸੀ, ਪਰ ਅਜੇ ਤੱਕ ਵੋਟਾਂ ਦਾ ਸਮਾਂ ਜਾਰੀ ਨਹੀਂ ਕੀਤਾ ਗਿਆ ਸੀ। ਹੁਣ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ।