New Delhi: ਵਿਰੋਧੀ ਗਠਜੋੜ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਪ੍ਰਧਾਨ ਜਗਦੀਪ ਧਨਖੜ ਖਿਲਾਫ ਬੇਭਰੋਸਗੀ ਮਤਾ ਲਿਆ ਸਕਦਾ ਹੈ। ਸੂਤਰਾਂ ਮੁਤਾਬਕ ਇਸ ਪ੍ਰਸਤਾਵ ‘ਤੇ 50 ਤੋਂ ਜ਼ਿਆਦਾ ਸੰਸਦ ਮੈਂਬਰਾਂ ਨੇ ਦਸਤਖਤ ਕੀਤੇ ਹਨ।
ਸੂਤਰਾਂ ਅਨੁਸਾਰ ਇਸ ਪ੍ਰਸਤਾਵ ‘ਤੇ 50 ਤੋਂ ਜ਼ਿਆਦਾ ਸੰਸਦ ਮੈਂਬਰਾਂ ਨੇ ਦਸਤਖਤ ਕੀਤੇ ਹਨ। ਇਹ ਫੈਸਲਾ ਮੀਤ ਪ੍ਰਧਾਨ ਜਗਦੀਪ ਧਨਖੜ ਵੱਲੋਂ ਸਦਨ ਦੀ ਕਾਰਵਾਈ ਨੂੰ ਸੰਭਾਲਣ ਦੇ ਤਰੀਕੇ ਅਤੇ ਵਿਰੋਧੀ ਨੇਤਾਵਾਂ ਨਾਲ ਉਨ੍ਹਾਂ ਦੇ ਟਕਰਾਅ ਦੇ ਮੱਦੇਨਜ਼ਰ ਲਿਆ ਗਿਆ ਹੈ। ਕਾਂਗਰਸ, ਤ੍ਰਿਣਮੂਲ ਕਾਂਗਰਸ (ਟੀਐਮਸੀ), ਆਮ ਆਦਮੀ ਪਾਰਟੀ (ਆਪ), ਸਮਾਜਵਾਦੀ ਪਾਰਟੀ (ਐਸਪੀ) ਅਤੇ ਵਿਰੋਧੀ ਗਠਜੋੜ ਦੇ ਮੈਂਬਰ ਇਸ ਪ੍ਰਸਤਾਵ ਨੂੰ ਅੱਗੇ ਵਧਾਉਣ ਲਈ ਇਕੱਠੇ ਹਨ।
ਵਿਰੋਧੀ ਗਠਜੋੜ ਦੇ ਨੇਤਾਵਾਂ ਨੇ ਰਾਜ ਸਭਾ ਦੇ ਚੇਅਰਮੈਨ ‘ਤੇ ਵਾਰ-ਵਾਰ ਉਨ੍ਹਾਂ ਦੇ ਭਾਸ਼ਣਾਂ ‘ਚ ਵਿਘਨ ਪਾਉਣ, ਮਹੱਤਵਪੂਰਨ ਮੁੱਦਿਆਂ ‘ਤੇ ਬਹਿਸ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰਨ ਅਤੇ ਚਰਚਾ ਦੌਰਾਨ ਸੱਤਾਧਾਰੀ ਪਾਰਟੀ ਦਾ ਪੱਖ ਪੂਰਨ ਦੇ ਦੋਸ਼ ਲਗਾਏ ਹਨ।