Farmer’s Protest : ਖਨੌਰੀ ਬਾਰਡਰ ’ਤੇ ਅੱਜ ਸਾਰੇ ਕਿਸਾਨ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਭੁੱਖ ਹੜਤਾਲ ਤੇ ਭੈਠਣਗੇ। ਖਨੌਰੀ ਬਾਰਡਰ ਤੇ ਇਕੱਠੇ ਹੋਏ ਕਿਸਾਨਾਂ ਨੇ ਇਹ ਐਲਾਨ ਕੀਤਾ ਹੈ। ਕਿਸਾਨਾਂ ਨੇ ਆਸੇ ਪਾਸੇ ਦੇ ਪਿੰਡਾਂ ਨੂੰ ਮੋਰਚੇ ਵਾਲੀ ਥਾਂ ’ਤੇ ਲੰਗਰ ਲਿਆਉਣ ਤੋਂ ਮਨ੍ਹਾਂ ਕਰ ਦਿੱਤਾ ਹੈ।
ਦਸ ਦਇਏ ਕਿ ਖਨੌਰੀ ਬਾਰਡਰ ’ਤੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਣ ਵਰਤ ਸੋਮਵਾਰ ਨੂੰ 14ਵੇਂ ਦਿਨ ਵਿੱਚ ਪੁੱਜ ਗਿਆ ਹੈ। ਜੋ ਕਿ ਅਜੇ ਵੀ ਜਾਰੀ ਹੈ। ਭੁੱਖ ਹੜਤਾਲ ਕਾਰਨ ਉਨ੍ਹਾਂ ਦੀ ਸਿਹਤ ਵਿਗੜਦੀ ਜਾ ਰਹੀ ਹੈ। ਇਸ ਕਾਰਨ ਸੋਮਵਾਰ ਨੂੰ ਕੋਈ ਸੰਬੋਧਨ ਨਹੀਂ ਕੀਤਾ ਤੇ ਸਾਰਾ ਦਿਨ ਬੰਦ ਟਰਾਲੀ ’ਚ ਬਣਾਏ ਗਏ ਕਮਰੇ ’ਚ ਬਿਤਾਇਆ। ਇਸੇ ਦੌਰਾਨ ਖਨੌਰੀ ’ਚ ਇਕੱਠੇ ਹੋਏ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਮੰਗਲਵਾਰ ਨੂੰ ਸਾਰੇ ਕਿਸਾਨ ਡੱਲੇਵਾਲ ਦੇ ਹੱਕ ’ਚ ਇਕ ਦਿਨਾ ਭੁੱਖ ਹੜਤਾਲ ਕਰਨਗੇ।
ਉਨ੍ਹਾਂ ਕਿਹਾ ਕਿ ਸਾਰੇ ਕਿਸਾਨ ਮੰਗਲਵਾਰ ਨੂੰ ਖਨੌਰੀ ’ਚ ਇਕੱਠੇ ਹੋਣਗੇ ਤੇ ਉੱਥੇ ਹੀ ਅਗਲੀ ਰਣਨੀਤੀ ਬਣਾਈ ਜਾਵੇਗੀ। ਪੰਧੇਰ ਨੇ ਕਿਹਾ ਕਿ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੇ ਲੀਵਰ ’ਚ ਇਨਫੈਕਸ਼ਨ ਆਇਆ ਹੈ ਤੇ ਸਾਢੇ ਨੌਂ ਕਿੱਲੋ ਦੇ ਕਰੀਬ ਉਨ੍ਹਾਂ ਦਾ ਵਜ਼ਨ ਵੀ ਘੱਟ ਹੋ ਚੁੱਕਾ ਹੈ, ਜੋ ਕੀ ਕਾਫ਼ੀ ਚਿੰਤਾ ਦਾ ਵਿਸ਼ਾ ਹੈ।
ਸੰਭੀ ’ਚ ਦਿੱਲੀ ਕੂਚ ’ਤੇ ਅੜੇ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਮੋਰਚੇ ਦੇ ਮੈਂਬਰ ਮੰਗਲਵਾਰ ਨੂੰ ਦਿੱਲੀ ਕੂਚ ਨਹੀਂ ਕਰਨਗੇ। ਸਾਰੇ ਖਨੌਰੀ ’ਚ ਇਕੱਠੇ ਹੋ ਕੇ ਅਗਲੀ ਰਣਨੀਤੀ ਬਣਾਉਣਗੇ।
ਸੰਭੂ ਤੋਂ ਪੈਦਲ ਦਿੱਲੀ ਕੂਚ ਕਰਨ ਦੇ ਬਾਵਜੂਦ ਕਿਸਾਨਾਂ ਦੇ ਜਥੇ ਨੂੰ ਹਰਿਆਣਾ ਦੀ ਹੱਦ ’ਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਇਸੇ ਦੌਰਾਨ ਸੋਮਵਾਰ ਨੂੰ ਕਿਸਾਨਾਂ ਨੇ ਦਿੱਲੀ ਕੂਚ ਦਾ ਯਤਨ ਨਹੀਂ ਕੀਤਾ।