Chandigarh News: ਕੇਂਦਰੀ ਏਜੰਸੀ ਐਨ. ਆਈ. ਏ. ਨੇ ਪੰਜਾਬ ‘ਚ ਸਵੇਰੇ ਸਵੇਰੇ ਛਾਪੇਮਾਰੀ ਕੀਤੀ ਹੈ। ਅੱਜ ਬੁੱਧਵਾਰ ਸਵੇਰੇ ਜ਼ਿਲ੍ਹਾ ਬਠਿੰਡਾ, ਮੁਕਤਸਰ ਸਾਹਿਬ ਅਤੇ ਮਾਨਸਾ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ. ਆਈ. ਏ.) ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ, ਬਠਿੰਡਾ ਰੋਡ ਬਾਈਪਾਸ ਗ੍ਰੀਨ ਐਵੇਨਿਊ ਦੇ ਇੱਕ ਘਰ ਵਿੱਚ ਛਾਪਾ ਮਾਰਿਆ ਗਿਆ ਹੈ। ਪਤਾ ਲੱਗਿਆ ਹੈ ਕਿ ਐਨ. ਆਈ. ਏ. ਨਸ਼ਾ ਤਸਕਰਾਂ ਨੂੰ ਫੜਨ ਲਈ ਜਗ੍ਹਾ-ਜਗ੍ਹਾ ਛਾਪੇਮਾਰੀ ਕਰ ਰਹੀ ਹੈ। ਉਧਰ ਸ਼੍ਰੀ ਮੁਕਤਸਰ ਸਾਹਿਬ ਵਿੱਚ ਅਮਨਦੀਨ ਨਾਮਕ ਵਿਅਕਤੀ ਦੇ ਘਰ ’ਤੇ ਐਨ. ਆਈ. ਏ. ਵੱਲੋਂ ਛਾਪਾ ਮਾਰਿਆ ਗਿਆ ਹੈ, ਜੋ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹੈ। ਉਸ ਖਿਲਾਫ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਹੈ।
ਹਿੰਦੂਸਥਾਨ ਸਮਾਚਾਰ