Shambhu: ਕਿਸਾਨ ਅੰਦੋਲਨ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟਾਂ (ਐਕਸ, ਫੇਸਬੁੱਕ ਅਤੇ ਇੰਸਟਾਗ੍ਰਾਮ) ’ਤੇ ਸ਼ੇਅਰ ਕਰਦੇ ਹਨ। ਕਿਸਾਨਾਂ ਦਾ ਦੋਸ਼ ਹੈ ਕਿ ਹੁਣ ਉਨ੍ਹਾਂ ਦੇ ਸੋਸ਼ਲ ਮੀਡੀਆ ਪੇਜ ਬੰਦ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਟਾਵਰ ਦੀ ਰੀਚ ਵੀ ਘਟਾ ਦਿੱਤੀ ਗਈ ਹੈ।ਕਿਸਾਨ ਆਗੂ ਤੇਜਬੀਰ ਸਿੰਘ ਨੇ ਕਿਹਾ ਕਿ ਜਦੋਂ ਉਹ ਆਪਣੇ ਫੇਸਬੁੱਕ ਪੇਜ ’ਤੇ ਪੋਸਟ ਪਾਉਣ ਲੱਗੇ, ਤਾਂ ਉਹ ਅਪਲੋਡ ਨਹੀਂ ਹੋਈ। ਤਦ ਉਨ੍ਹਾਂ ਨੂੰ ਪਤਾ ਲੱਗਿਆ ਕਿ ਫੇਸਬੁੱਕ ਪੇਜ ਬੰਦ ਹੋ ਗਿਆ ਹੈ। ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦਾ ਪੇਜ ਵੀ ਬੰਦ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੀ ਇਹ ਸਭ ਕਰ ਰਹੀ ਹੈ। ਮੰਗਲਵਾਰ ਨੂੰ ਹੀ ਲੋਕਾਂ ਨੂੰ ਕਿਹਾ ਗਿਆ ਸੀ ਕਿ ਉਹ ਕਿਸਾਨਾਂ ਦੇ ਸਮਰਥਨ ਵਿੱਚ ਸੋਸ਼ਲ ਮੀਡੀਆ ’ਤੇ ਪੋਸਟਾਂ ਸ਼ੇਅਰ ਕਰਨ।
ਹਿੰਦੂਸਥਾਨ ਸਮਾਚਾਰ