New Delhi: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਕਾਂਗਰਸ ਦੇ ਰਾਜ ਸਭਾ ਮੈਂਬਰ ਨੇ ਨਿਯਮ 267 ਤਹਿਤ ਕੰਮਕਾਜ ਮੁਲਤਵੀ ਨੋਟਿਸ ਦਿੱਤਾ ਹੈ। ਸੰਜੇ ਸਿੰਘ ਨੇ ਆਪਣੇ ਪ੍ਰਸਤਾਵ ‘ਚ ਦਿੱਲੀ ‘ਚ ਵਧ ਰਹੇ ਅਪਰਾਧ ਅਤੇ ਜਨ ਪ੍ਰਤੀਨਿਧੀਆਂ ਨੂੰ ਮਿਲ ਰਹੀਆਂ ਧਮਕੀਆਂ ‘ਤੇ ਚਰਚਾ ਕਰਵਾਉਣ ਦੀ ਮੰਗ ਕੀਤੀ ਹੈ।
ਸੰਜੇ ਸਿੰਘ ਨੇ ਆਪਣੇ ਪ੍ਰਸਤਾਵ ਵਿੱਚ ਦਿੱਲੀ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਵੱਲ ਧਿਆਨ ਦਿਵਾਇਆ। ਉਨ੍ਹਾਂ ਨੇ ਹਾਲੀਆ ਘਟਨਾਵਾਂ ਦਾ ਜ਼ਿਕਰ ਕੀਤਾ ਹੈ। ਇਮਰਾਨ ਪ੍ਰਤਾਪਗੜ੍ਹੀ ਨੇ ਆਪਣੇ ਪ੍ਰਸਤਾਵ ‘ਚ ਦੇਸ਼ ‘ਚ ਮੁਸਲਿਮ ਭਾਈਚਾਰੇ ਖਿਲਾਫ ਵੱਧ ਰਹੀਆਂ ਹਿੰਸਕ ਫਿਰਕੂ ਘਟਨਾਵਾਂ ‘ਤੇ ਚਰਚਾ ਕਰਵਾਉਣ ਦੀ ਮੰਗ ਕੀਤੀ ਹੈ।
ਹਿੰਦੂਸਥਾਨ ਸਮਾਚਾਰ