Punjab News: ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਹ ਚੋਣਾਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੇ 977 ਵਾਰਡਾਂ ’ਤੇ ਹੋਣੀਆਂ ਹਨ, ਜਿਨ੍ਹਾਂ ਵਿੱਚੋਂ ‘ਆਪ’ ਨੇ 784 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਪਟਿਆਲਾ ਅਤੇ ਲੁਧਿਆਣਾ ਨਗਰ ਨਿਗਮ ਦੇ ਉਮੀਦਵਾਰ ਵੀ ਸ਼ਾਮਲ ਹਨ।
ਦਸ ਦਇਏ ਕਿ ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ 21 ਦਸੰਬਰ ਨੂੰ ਹੋਣੀਆਂ ਹਨ। 12 ਦਸੰਬਰ ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੈ।
ਪਾਰਟੀ ਵੱਲੋਂ ਟਿਕਟਾਂ ਲਈ ਕੁੱਲ ਪੰਜ ਹਜ਼ਾਰ ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ ਇਨ੍ਹਾਂ ਉਮੀਦਵਾਰਾਂ ਦੀ ਲਿਸਟ ਫਾਇਨਲ ਕੀ ਦਿੱਤੀ ਗਈ ਹੈ। ਹਰ ਸੀਟ ਲਈ 10 ਤੋਂ 15 ਅਰਜ਼ੀਆਂ ਪ੍ਰਾਪਤ ਹੋਈਆਂ ਸਨ।
ਆਮ ਆਦਮੀ ਪਾਰਟੀ ਦੇ ਮੁਖੀ ਅਮਨ ਅਰੋੜਾ ਨੇ ਕਿਹਾ ਕਿ ਇਹ ਚੋਣ ‘ਆਪ’ ਨੂੰ ਸ਼ਹਿਰਾਂ ‘ਚ ਆਪਣੀ ਪਕੜ ਮਜ਼ਬੂਤ ਕਰਨ ‘ਚ ਮਦਦ ਕਰੇਗੀ। ਜਿਸ ਤਰ੍ਹਾਂ ਪਾਰਟੀ ਨੇ ਪੰਚਾਇਤੀ ਅਤੇ ਵਿਧਾਨ ਸਭਾ ਉਪ ਚੋਣਾਂ ਵਿੱਚ ਪ੍ਰਦਰਸ਼ਨ ਕੀਤਾ ਹੈ, ਪਾਰਟੀ ਇਸ ਵਿੱਚ ਵੀ ਵਧੀਆ ਪ੍ਰਦਰਸ਼ਨ ਕਰੇਗੀ।