Chandigarh News: ਪੰਜਾਬ ਵਿੱਚ ਜਲਦੀ ਹੀ ਸ਼ਰਾਬ ਮਹਿੰਗੀ ਹੋ ਸਕਦੀ ਹੈ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2025-2026 ਲਈ ਨਵੀਂ ਆਬਕਾਰੀ ਨੀਤੀ ਦਾ ਮਸੌਦਾ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਰਾਜ ਵਿੱਚ ਸ਼ਰਾਬ ਦੇ ਰੇਟ ਵੱਧ ਸਕਦੇ ਹਨ। ਸਰਕਾਰ ਵਿਦੇਸ਼ੀ ਅਤੇ ਦੇਸੀ ਸ਼ਰਾਬ ਦੇ ਰੇਟਾਂ ਵਿੱਚ 5 ਤੋਂ 10 ਫੀਸਦੀ ਤੱਕ ਵਾਧਾ ਕਰ ਸਕਦੀ ਹੈ।ਇਸ ਦੇ ਨਾਲ ਹੀ ਬਾਰ ਲਾਇਸੈਂਸ ਫੀਸ ਵਿੱਚ ਵੀ ਵਾਧਾ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਨੇ ਇਸ ਵਿੱਤੀ ਸਾਲ ਵਿੱਚ 10,350 ਕਰੋੜ ਰੁਪਏ ਦੀ ਆਮਦਨ ਦਾ ਟੀਚਾ ਰੱਖਿਆ ਸੀ। ਹੁਣ ਤੱਕ ਇਸ ਦਾ 80 ਫੀਸਦੀ ਕੰਮ ਪੂਰਾ ਹੋ ਚੁਕਾ ਹੈ। ਸੂਤਰਾਂ ਮੁਤਾਬਕ ਰਾਜ ਦੀ ਵਿੱਤੀ ਹਾਲਤ ਵਿੱਚ ਸੁਧਾਰ ਲਿਆਉਣ ਲਈ ਸਰਕਾਰ 2025-26 ਵਿੱਚ ਆਬਕਾਰੀ ਨੀਤੀ ਰਾਹੀਂ ਆਮਦਨ ਵਧਾਉਣ ਜਾ ਰਹੀ ਹੈ। ਪੰਜਾਬ ਦੀ ਮੌਜੂਦਾ ਸਰਕਾਰ ਨੇ ਹੁਣ ਤੱਕ ਸ਼ਰਾਬ ਦੇ ਰੇਟਾਂ ਵਿੱਚ ਵਾਧਾ ਨਹੀਂ ਕੀਤਾ ਹੈ। ਪਿਛਲੀ ਵਾਰ ਵੀ ਵਿਦੇਸ਼ੀ ਸ਼ਰਾਬ ਦੇ ਰੇਟ ਘਟਾਏ ਗਏ ਸਨ।
ਹਿੰਦੂਸਥਾਨ ਸਮਾਚਾਰ