kupwada News: ਸੁਰੱਖਿਆ ਬਲਾਂ ਨੇ ਬੁੱਧਵਾਰ ਨੂੰ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਲੰਗੇਟ ਖੇਤਰ ਵਿੱਚ ਇੱਕ ਸ਼ੱਕੀ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦਾ ਪਤਾ ਲਗਾਇਆ ਅਤੇ ਇੱਕ ਨਿਯੰਤਰਿਤ ਵਿਸਫੋਟ ਦੁਆਰਾ ਇਸਨੂੰ ਨਸ਼ਟ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਕੁਪਵਾੜਾ ਜ਼ਿਲੇ ਦੇ ਹੰਦਵਾੜਾ ਖੇਤਰ ਦੇ ਲੰਗੇਟ ‘ਤੇ ਪੁਲਿਸ ਅਤੇ ਫੌਜ ਦੀ ਇਕ ਸਾਂਝੀ ਗਸ਼ਤੀ ਟੀਮ ਨੂੰ ਹਾਈਵੇਅ ‘ਤੇ ਇਕ ਸ਼ੱਕੀ ਬੈਗ ਮਿਲਿਆ। ਉਨ੍ਹਾਂ ਦੱਸਿਆ ਕਿ ਤੁਰੰਤ ਬੰਬ ਨਿਰੋਧਕ ਦਸਤੇ ਨੂੰ ਮੌਕੇ ‘ਤੇ ਬੁਲਾਇਆ ਗਿਆ ਅਤੇ ਸ਼ੱਕੀ ਬੈਗ ਨੂੰ ਸੁਰੱਖਿਅਤ ਇਕਾਂਤ ਜਗ੍ਹਾ ‘ਤੇ ਲਿਜਾਇਆ ਗਿਆ। ਦਸਤੇ ਨੇ ਮੌਕੇ ‘ਤੇ ਪਹੁੰਚ ਕੇ ਸ਼ੱਕੀ ਆਈਈਡੀ ਨੂੰ ਨਿਯੰਤਰਿਤ ਵਿਸਫੋਟ ਰਾਹੀਂ ਨਸ਼ਟ ਕਰ ਦਿੱਤਾ। ਇਸ ਵਿੱਚ ਕੋਈ ਨੁਕਸਾਨ ਨਹੀਂ ਹੋਇਆ।
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੜਕ ‘ਤੇ ਆਵਾਜਾਈ ਅਸਥਾਈ ਤੌਰ ‘ਤੇ ਰੋਕ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਸ਼ੱਕੀ ਯੰਤਰ ਨੂੰ ਨਸ਼ਟ ਕਰਨ ਤੋਂ ਬਾਅਦ ਆਵਾਜਾਈ ਬਹਾਲ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਮੰਗਲਵਾਰ ਦੀ ਸਵੇਰ ਨੂੰ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਪੱਟਨ ਖੇਤਰ ਵਿੱਚ ਇੱਕ ਆਈਈਡੀ ਦਾ ਪਤਾ ਲਗਾ ਕੇ ਉਸ ਨੂੰ ਨਸ਼ਟ ਕਰ ਦਿੱਤਾ ਸੀ।
ਹਿੰਦੂਸਥਾਨ ਸਮਾਚਾਰ