Jalandhar News: 21 ਦਸੰਬਰ ਨੂੰ ਪੰਜਾਬ ‘ਚ ਨਗਰ ਨਿਗਮ ਚੋਣਾਂ ਸ਼ੁਰੂ ਹੋਣ ‘ਚ ਕੁਝ ਦਿਨ ਬਾਕੀ ਹਨ । ਇਸ ਦੇ ਲਈ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਲੰਧਰ ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ। ਕਾਂਗਰਸ ਵੱਲੋਂ ਜਾਰੀ ਕੀਤੀ ਗਈ ਲਿਸਟ ਮੁਤਾਬਕ, 26 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਕਾਂਗਰਸ ਨੇ ਚਰਨਜੀਤ ਮੱਕੜ ਅਤੇ ਅਸ਼ਵਨੀ ਜੰਗਰਾਲ ਨੂੰ ਵੀ ਟਿਕਟ ਦਿੱਤੀ ਹੈ। ਇਸ ਤੋਂ ਪਹਿਲਾਂ ਕਾਂਗਰਸ ਨੇ 58 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ ਪੰਜਾਬ ਵਿਚ 5 ਨਗਰ ਨਿਗਮ ਅਤੇ 43 ਨਗਰ ਕੌਂਸਲਾਂ ‘ਤੇ 21 ਦਸੰਬਰ ਨੂੰ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਹੋਣਗੀਆਂ ਅਤੇ ਉਸੇ ਸ਼ਾਮ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਵੋਟਿੰਗ ਦੀ ਪ੍ਰਕਿਰਿਆ ਸਵੇਰੇ 7 ਵਜੇ ਤੋਂ ਲੈ ਕੇ 4 ਵਜੇ ਤੱਕ ਦੀ ਹੋਵੇਗੀ। ਜਿੱਥੇ ਕੁੱਲ੍ਹ 37 ਲੱਖ 32 ਹਜ਼ਾਰ ਵੋਟਰ ਆਪਣੇ ਵੋਟ ਦਾ ਇਸਤੇਮਾਲ ਕਰ ਸਕਣਗੇ।
ਨਿਗਮ ਚੋਣਾਂ ਲਈ ਕੁੱਲ੍ਹ 37 ਲੱਖ 32 ਹਜ਼ਾਰ ਵੋਟਰ ਆਪਣੇ ਵੋਟਿੰਗ ਦੇ ਅਧਿਕਾਰ ਦੀ ਵਰਤੋਂ ਕਰਨਗੇ। ਅੱਜ ਦੁਪਹਿਰ 3 देते ਤੱਕ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅਖ਼ਰੀਲਾ ਦਿਨ ਹੈ। 13 ਦਸੰਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ। 14 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ ਹੋਵੇਗਾ। ਦੱਸ ਦਈਏ ਕਿ ਦਸੰਬਰ ਦੇ ਆਖ਼ਰੀ ਹਫ਼ਤੇ ਨਗਰ ਨਿਗਮੇ ਚੋਣਾਂ ਕਰਵਾਉਣ ਦੀ ਨੋਟੀਫ਼ਿਕੇਸ਼ਨ ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਕਾਫ਼ੀ ਸਮਾਂ ਪਹਿਲਾਂ ਜਾਰੀ ਕਰ ਦਿੱਤੀ ਗਈ ਸੀ ਪਰ ਅਜੇ ਤੱਕ ਵੋਟਾਂ ਦਾ ਸਮਾਂ ਜਾਰੀ ਨਹੀਂ ਕੀਤਾ ਗਿਆ ਸੀ। ਹੁਣ ਅੱਜ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਚੋਣਾਂ ਲਈ ਜਲੰਧਰ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾਂਦੀ ਹੈ। pic.twitter.com/MJ5H1K38MQ
— Punjab Congress (@INCPunjab) December 12, 2024