Tarn Taran News: ਖੇਮਕਰਨ ਤੋਂ ਅੰਮ੍ਰਿਤਸਰ ਜਾ ਰਹੀ ਡੀ. ਐੱਮ. ਯੂ. ਰੇਲਗੱਡੀ ਹੇਠਾਂ ਆਉਣ ਨਾਲ ਪੰਜਾਬ ਪੁਲਿਸ ਦੇ ਏ.ਐੱਸ.ਆਈ. ਲਖਵਿੰਦਰ ਸਿੰਘ ਦੀ ਮੌਤ ਹੋ ਗਈ। ਇਹ ਘਟਨਾ ਪਿੰਡ ਕੱਕਾ ਕੰਡਿਆਲਾ ਦੇ ਫਾਟਕ ਨਜ਼ਦੀਕ ਵਾਪਰੀ। ਇਸ ਸੰਬੰਧ ਵਿਚ ਰੇਲਵੇ ਪੁਲਿਸ ਨੇ ਪਹੁੰਚ ਕੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਤਰਨਤਾਰਨ ਤੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਹੈ। ਮ੍ਰਿਤਕ ਏ.ਐੱਸ.ਆਈ. ਲਖਵਿੰਦਰ ਸਿੰਘ ਦੇ ਲੜਕੇ ਕਰਨਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਸਵੇਰੇ ਸੈਰ ਕਰਨ ਤੋਂ ਬਾਅਦ ਪਿੰਡ ਕੱਕਾ ਕੰਡਿਆਲਾ ਵਿਖੇ ਦਵਾਈ ਲੈਣ ਲਈ ਜਾ ਰਿਹਾ ਸੀ। ਅਚਾਨਕ ਧੁੰਦ ਅਤੇ ਠੰਢ ਹੋਣ ਕਾਰਨ ਤਰਨਤਾਰਨ ਤੋਂ ਅੰਮ੍ਰਿਤਸਰ ਨੂੰ ਜਾ ਰਹੀ ਡੀ.ਐੱਮ.ਯੂ. ਨਾਲ ਸਵੇਰੇ ਸਾਢੇ 7 ਵਜੇ ਦੇ ਕਰੀਬ ਟਕਰਾਅ ਗਏ ਅਤੇ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਲਖਵਿੰਦਰ ਸਿੰਘ ਪੰਜਾਬ ਪੁਲਿਸ ਤਰਨਤਾਰਨ ਵਿਖੇ ਕਿਊ.ਆਰ.ਟੀ. ਗੱਡੀ ਵਿਚ ਤਾਇਨਾਤ ਸੀ।
ਹਿੰਦੂਸਥਾਨ ਸਮਾਚਾਰ