Batala Newas: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਬਟਾਲਾ ਨਗਰ ਨਿਗਮ ਦੇ ਵਾਰਡ ਨੰਬਰ 24 (ਐਸ.ਸੀ) ਦੀ ਉਪ ਚੋਣ 21 ਦਸੰਬਰ ਨੂੰ ਹੋ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਤਾਰ ਸਿੰਘ, ਤਹਿਸੀਲਦਾਰ -ਕਮ-ਰਿਟਰਨਿੰਗ ਅਫਸਰ ਬਟਾਲਾ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ ਭਰਨ ਦੇ ਅੱਜ ਆਖਰੀ ਦਿਨ 7 ਉਮੀਦਵਾਰਾਂ ਵਲੋਂ ਨਾਮਜਦਗੀ ਪੱਤਰ ਭਰੇ ਗਏ। ਰਿਟਰਨਿੰਗ ਅਫਸਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਸਤਨਾਮ ਸਿੰਘ ਅਤੇ ਰਣਜੀਤ ਕੋਰ ਨੇ ਕਵਰਿੰਗ ਉਮੀਦਵਾਰ ਵਜੋਂ ਨਾਮਜਦਗੀ ਪੱਤਰ ਭਰੇ। ਕਾਂਗਰਸ ਪਾਰਟੀ ਵਲੋਂ ਬਲਵਿੰਦਰ ਸਿੰਘ ਅਤੇ ਜਤਿੰਦਰ ਸਿੰਘ ਨੇ ਕਵਰਿੰਗ ਉਮੀਦਵਾਰ ਵਜੋਂ ਨਾਮਜਦਗੀ ਪੱਤਰ ਭਰੇ। ਸ਼੍ਰੋਮਣੀ ਅਕਾਲੀ ਦਲ ਵਲੋਂ ਇਕਬਾਲ ਸਿੰਘ ਅਤੇ ਦਲਜੀਤ ਕੌਰ ਨੇ ਕਵਰਿੰਗ ਉਮੀਦਵਾਰ ਵਜੋਂ ਨਾਮਜਦਗੀ ਪੱਤਰ ਭਰੇ। ਭਾਜਪਾ ਵਲੋਂ ਅਵਤਾਰ ਸਿੰਘ ਨੇ ਨਾਮਜਦਗੀ ਪੱਤਰ ਭਰੇ।
ਉਨ੍ਹਾਂ ਅੱਗੇ ਦੱਸਿਆ ਕਿ ਨਾਮਜਦਗੀ ਪੱਤਰਾਂ ਦੀ ਪੜਤਾਲ ਲਈ ਕੱਲ 13 ਦਸੰਬਰ ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ 14 ਦਸੰਬਰ 2024 (ਦੁਪਹਿਰ 3 ਵਜੇ ਤੱਕ) ਨਿਰਧਾਰਤ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵੋਟਿੰਗ ਲਈ ਈ.ਵੀ.ਐਮਜ਼. ਦੀ ਵਰਤੋਂ ਕੀਤੀ ਜਾਵੇਗੀ। ਵੋਟਾਂ 21 ਦਸੰਬਰ ਨੂੰ ਸਵੇਰੇ 7.00 ਵਜੇ ਤੋਂ ਸ਼ਾਮ 04.00 ਵਜੇ ਤੱਕ ਈ.ਵੀ.ਐਮਜ਼. ਜ਼ਰੀਏ ਪੈਣਗੀਆਂ। ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ ’ਤੇ ਹੀ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ