Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਅਤੇ ਹੋਰ ਆਗੂਆਂ ਨੂੰ ਦਿੱਤੀ ਧਾਰਮਿਕ ਸਜ਼ਾ ਪੂਰੀ ਹੋ ਗਈ ਹੈ। ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਸੁਖਬੀਰ ਬਾਦਲ ਨੇ ਅੰਮ੍ਰਿਤਸਰ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚ ਕੇ ਮੱਥਾ ਟੇਕਿਆ। ਇਸ ਤੋਂ ਪਹਿਲਾਂ ਅਕਾਲੀ ਦਲ ਦੇ ਹੋਰ ਆਗੂ ਵੀ ਉਥੇ ਪਹੁੰਚ ਗਏ। ਆਪਣੀ 10 ਦਿਨਾਂ ਦੀ ਸੇਵਾ ਪੂਰੀ ਕਰਨ ਤੋਂ ਬਾਅਦ ਇਹ ਸਾਰੇ ਅੰਮ੍ਰਿਤਸਰ ਪੁੱਜੇ ਤੇ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਸੇਵਾ ਪੂਰੀ ਕੀਤੀ।
ਇਸ ਦੌਰਾਨ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਨੂੰ ਦਿੱਤੇ ਹੁਕਮਾਂ ਨੂੰ ਪ੍ਰਵਾਨ ਕਰਦਿਆਂ ਆਪਣੀ ਸੇਵਾ ਪੂਰੀ ਕਰ ਲਈ ਹੈ। ਮੈਂ ਸਾਰੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ ਕਿ ਸਾਰਿਆਂ ਨੇ ਸੇਵਾ ਵਿੱਚ ਉਤਸ਼ਾਹ ਨਾਲ ਯੋਗਦਾਨ ਪਾਇਆ।
ਹਿੰਦੂਸਥਾਨ ਸਮਾਚਾਰ