Nalagarh News: 5 ਦਸੰਬਰ ਨੂੰ ਨਾਲਾਗੜ੍ਹ, ਸੋਲਨ ਵਿੱਚ ਤਿੰਨ ਰੋਜ਼ਾ ਰੈੱਡ ਕਰਾਸ ਮੇਲੇ ਵਿੱਚ ਪੰਜਾਬੀ ਗਾਇਕ ਰਣਜੀਤ ਬਾਵਾ ਦਾ ਹੋਣ ਵਾਲਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਹੁਣ ਉਨ੍ਹਾਂ ਦੀ ਜਗ੍ਹਾ ਕੁਲਵਿੰਦਰ ਬਿੱਲਾ ਪ੍ਰੋਗਰਾਮ ਪੇਸ਼ ਕਰਨਗੇ। ਪ੍ਰਸ਼ਾਸਨ ਨੇ ਇਹ ਫੈਸਲਾ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੇ ਵਿਰੋਧ ਤੋਂ ਬਾਅਦ ਲਿਆ ਹੈ।ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਵੱਲੋਂ ਗਾਇਕ ਰਣਜੀਤ ਬਾਵਾ ਦਾ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਸੀ ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਰਣਜੀਤ ਬਾਵਾ ਨੇ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਅਤੇ ਉਸ ਦਾ ਪ੍ਰੋਗਰਾਮ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ