Chandigarh News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੋ 14 ਦਸੰਬਰ ਸ਼ਨੀਚਰਵਾਰ ਨੂੰ ਹੋਣ ਵਾਲੇ ਸ਼ੋਅ ਨੂੰ ਲੈਕੇ ਹੁੱਕਮ ਜਾਰੀ ਕੀਤੇ ਹਨ। ਦਰਅਸਲ ਚੰਡੀਗੜ੍ਹ ਵਿੱਚ ਇੱਕ ਦਿਲਜੀਤ ਦੋਸਾਂਝ ਦੇ ਕਾਨਸਰਟ ਨੂੰ ਹੋਈ ਕੋਰਟ ਵੱਲੋਂ ਇਜਾਜਤ ਤਾਂ ਮਿਲ ਗਈ ਹੈ। ਪਰ ਕੋਰਟ ਨੇ ਇਸ ਦੇ ਨਾਲ ਹੀ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਸ਼ੋਅ ਦੌਰਾਨ ਸ਼ੋਰ ਦੀ ਸੀਮਾ ਦੀ ਪਾਲਣਾ ਵੀ ਹੋਣੀ ਚਾਹੀਦੀ ਹੈ। ਵਾਤਾਵਰਣ ਦੀ ਗੁਣਵੱਤਾ ਦੇ ਮਿਆਰਾਂ ਨੂੰ 75 ਡੈਸੀਬਲ ਦੇ ਵੱਧ ਤੋਂ ਵੱਧ ਸ਼ੋਰ ਪੱਧਰ ਦੇ ਨਾਲ ਬਣਾਈ ਰੱਖਣਾ ਚਾਹੀਦਾ ਹੈ ਨਹੀਂ ਤਾਂ ਪ੍ਰਬੰਧਕਾਂ ਵਿਰੁੱਧ ਜੁਰਮਾਨਾ ਕਾਰਵਾਈ ਕੀਤੀ ਜਾ ਸਕਦੀ ਹੈ।
ਦਸ ਦਇਏ ਕਿ ਇਹ ਸਮਾਗਮ ਰਿਹਾਇਸ਼ੀ ਖੇਤਰਾਂ ਦੇ ਨੇੜੇ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਪਬਲਿਕ ਪਲੇਸ ਤੇ ਹੋਏਗਾ। ਇਸ ਲਈ ਅਦਾਲਤ ਨੇ ਬੱਚਿਆਂ ਅਤੇ ਬਜ਼ੁਰਗਾਂ ਦੀਆਂ ਚਿੰਤਾਵਾਂ ਨੂੰ ਧਿਆਨ ਵਿੱਚ ਰੱਖਿਆ ਹੈ।ਨਾਲ ਹੀ ਹਾਈਕੋਰਟ ਨੇ ਅਖੀਰ ਸ਼ੋਅ ਨੂੰ ਮਨਜੂਰੀ ਦੇ ਦਿੱਤੀ ਹੈ ਪਰ ਨਾਲ ਹੀ 75 ਡੈਸੀਬਲ ਦੇ ਵਾਤਾਵਰਣ ਸ਼ੋਰ ਪੱਧਰ ਦੇ ਅੰਦਰ ਸਖਤੀ ਹੁਕਮ ਨਾਲ ਜਾਰੀ ਕੀਤੇ ਹਨ।
ਦੱਸ ਦਈਏ ਕਿ ਇਹ ਜਨਹਿੱਤ ਪਟੀਸ਼ਨ (PIL) ਪਟੀਸ਼ਨ ਚੰਡੀਗੜ੍ਹ ਵਾਸੀ ਰਣਜੀਤ ਸਿੰਘ ਵੱਲੋਂ ਦਾਖਲ ਕੀਤੀ ਗਈ ਸੀ। ਪਟੀਸ਼ਨ ਵਿੱਚ ਦਿਲਜੀਤ ਦੇ ਚੰਡੀਗੜ੍ਹ ਵਿਖੇ ਹੋਣ ਵਾਲੇ ਸਮਾਰੋਹ ਲਈ ਟਰੈਫਿਕ ਪ੍ਰਬੰਧਨ, ਭੀੜ ਕੰਟਰੋਲ, ਸ਼ੋਰ ਪ੍ਰਦੂਸ਼ਣ ਆਦਿ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਚੰਡੀਗੜ੍ਹ ਦੇ ਕੇਂਦਰੀ ਸ਼ਾਸਤ ਪ੍ਰਦੇਸ਼ ਪ੍ਰਸ਼ਾਸਨ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ।
ਜਿਕਰਯੋਗ ਹੈ ਕਿ ਪਟੀਸ਼ਨਕਰਤਾ ਨੇ ਇਸੇ ਥਾਂ ‘ਤੇ ਪਹਿਲਾਂ ਹੋਏ ਇੱਕ ਹੋਰ ਸਮਾਗਮ ਦਾ ਹਵਾਲਾ ਦਿੰਦੇ ਹੋਏ ਕਿਹਾ ਸੀ ਕਿ ਪ੍ਰਬੰਧਕਾਂ ਅਤੇ ਅਧਿਕਾਰੀਆਂ ਨੇ ਟ੍ਰੈਫਿਕ ਪ੍ਰਬੰਧਨ, ਸ਼ੋਰ ਪ੍ਰਦੂਸ਼ਣ ਅਤੇ ਜਨਤਕ ਸੁਰੱਖਿਆ ਵਰਗੇ ਮੁੱਦਿਆਂ ਨੂੰ ਧਿਆਨ ਵਿੱਚ ਨਹੀਂ ਲਿਆਂਦਾ। ਨਤੀਜੇ ਵਜੋਂ ਸੰਵਿਧਾਨ ਦੀ ਧਾਰਾ 14, 19 ਅਤੇ 21 ਦੇ ਤਹਿਤ ਨਾਗਰਿਕਾਂ ਦੇ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਹੋਈ ਹੈ। 2000 ਦੇ ਸ਼ੋਰ ਪ੍ਰਦੂਸ਼ਣ ਨਿਯਮਾਂ ਸਮੇਤ ਵਾਤਾਵਰਣ ਸੰਬੰਧੀ ਨਿਯਮਾਂ ਦੀ ਉਲੰਘਣਾ ਦੇ ਦੋਸ਼ ਵੀ ਮੜ੍ਹੇ ਗਏ ਸਨ।