New Delhi: ਸੀਰੀਆ ‘ਚ ਉਥਲ-ਪੁਥਲ ਦੌਰਾਨ ਸੁਰੱਖਿਅਤ ਬਾਹਰ ਕੱਢੇ ਗਏ ਚਾਰ ਭਾਰਤੀ ਨਾਗਰਿਕ ਦਿੱਲੀ ਪਹੁੰਚ ਗਏ ਹਨ। ਭਾਰਤ ਸਰਕਾਰ ਦੀ ਮਦਦ ਨਾਲ ਚਾਰੇ ਨਾਗਰਿਕ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੇ। ਚਾਰਾਂ ਨੇ ਮਦਦ ਲਈ ਭਾਰਤ ਸਰਕਾਰ ਦਾ ਧੰਨਵਾਦ ਕੀਤਾ।
ਇੱਕ ਭਾਰਤੀ ਨਾਗਰਿਕ ਨੇ ਕਿਹਾ ਕਿ ਘਰ ਵਾਪਸ ਆ ਕੇ ਬਹੁਤ ਵਧੀਆ ਮਹਿਸੂਸ ਹੋ ਰਿਹਾ ਹੈ। ਭਾਰਤੀ ਦੂਤਾਵਾਸ ਨੇ ਉਸ ਦੀ ਬਹੁਤ ਮਦਦ ਕੀਤੀ। ਇਸ ਨਾਗਰਿਕ ਨੇ ਦੱਸਿਆ ਕਿ ਭਾਰਤੀ ਦੂਤਘਰ ਦੇ ਅਧਿਕਾਰੀਆਂ ਨੇ ਉਸ ਨੂੰ ਸੀਰੀਆ ਤੋਂ ਲੈਬਨਾਨ ਪਹੁੰਚਾਇਆ। ਉਥੋਂ ਸਾਨੂੰ ਭਾਰਤ ਭੇਜਣ ਦਾ ਪ੍ਰਬੰਧ ਕੀਤਾ ਗਿਆ।