Allu Arjun News: ਅਦਾਕਾਰ ਅੱਲੂ ਅਰਜੁਨ ਜੇਲ੍ਹ ਤੋਂ ਰਿਹਾਅ ਸੰਧਿਆ ਥੀਏਟਰ ਦੁਰਘਟਨਾ ਮਾਮਲੇ ਵਿੱਚ ਅਦਾਲਤ ਨੇ ਕੱਲ੍ਹ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਹੁਕਮ ਦਿੱਤਾ ਸੀ। ਪੁਲਿਸ ਉਸ ਨੂੰ ਚੰਚਲਗੁੜਾ ਕੇਂਦਰੀ ਜੇਲ੍ਹ ਲੈ ਗਈ। ਇਸ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਨੇ ਤੇਲੰਗਾਨਾ ਹਾਈ ਕੋਰਟ ਤੱਕ ਪਹੁੰਚ ਕੀਤੀ। ਹਾਈ ਕੋਰਟ ਨੇ ਉਸ ਨੂੰ 50,000 ਰੁਪਏ ਦੇ ਨਿੱਜੀ ਮੁਚਲਕੇ ‘ਤੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।
ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਅੱਲੂ ਜੁਬਲੀ ਹਿਲਸ ਸਥਿਤ ਆਪਣੀ ਰਿਹਾਇਸ਼ ‘ਤੇ ਪਹੁੰਚ ਗਿਆ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ। ਅੱਲੂ ਨੇ ਕਿਹਾ ਚਿੰਤਾ ਕਰਨ ਦੀ ਲੋੜ ਨਹੀਂ, ਉਹ ਠੀਕ ਹੈ। ਉਹ ਹਮੇਸ਼ਾ ਕਾਨੂੰਨ ਦੀ ਪਾਲਣਾ ਕਰੇਗਾ। ਉਸ ਨੇ ਕਿਹਾ ਕਿ ਉਸ ਨੂੰ ਇਸ ਮੰਦਭਾਗੀ ਪਲ ‘ਤੇ ਅਫਸੋਸ ਹੈ। ਫਿਲਹਾਲ ਉਹ ਆਪਣੇ ਪਰਿਵਾਰ ਨਾਲ ਹੈ।