Kupwara, Jammu Kashmir News: ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਫੌਜ ਅਤੇ ਪੁਲਿਸ ਦੀ ਸਾਂਝੀ ਤਲਾਸ਼ੀ ਮੁਹਿੰਮ ‘ਚ ਅੱਤਵਾਦੀ ਟਿਕਾਣੇ ਤੋਂ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਇਹ ਸਫਲਤਾ ਖੁਫੀਆ ਸੂਚਨਾ ‘ਤੇ ਕੀਤੀ ਗਈ ਕਾਰਵਾਈ ‘ਚ ਮਿਲੀ ਹੈ।
ਇੱਕ ਅਧਿਕਾਰੀ ਨੇ ਦੱਸਿਆ ਕਿ 17 ਦਸੰਬਰ ਦੀ ਦੇਰ ਸ਼ਾਮ ਅੱਤਵਾਦੀਆਂ ਨੂੰ ਫੜਨ ਲਈ ਕੁਪਵਾੜਾ ਦੇ ਤੰਗਧਾਰ ਸੈਕਟਰ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ। ਇਸ ਦੌਰਾਨ ਇਸ ਸੈਕਟਰ ਦੇ ਅਮਰੋਹੀ ਵਿੱਚ ਇੱਕ ਅੱਤਵਾਦੀ ਟਿਕਾਣੇ ਤੋਂ ਚਾਰ ਪਿਸਤੌਲ, ਛੇ ਮੈਗਜ਼ੀਨ ਅਤੇ ਕਰੀਬ ਚਾਰ ਕਿਲੋਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ