New Delhi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੰਬਈ ਕਿਸ਼ਤੀ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮ੍ਰਿਤਕਾਂ ਦੇ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਪ੍ਰਧਾਨ ਮੰਤਰੀ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ PMNRF ਤੋਂ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
The Prime Minister has announced an ex-gratia of Rs. 2 lakh from PMNRF for the next of kin of each deceased in the boat mishap in Mumbai. The injured would be given Rs. 50,000. https://t.co/EPwReaayYk
— PMO India (@PMOIndia) December 18, 2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਰਾਤ ਨੂੰ ਟਵਿਟਰ ‘ਤੇ ਇਕ ਪੋਸਟ ‘ਚ ਲਿਖਿਆ ਕਿ ਮੁੰਬਈ ‘ਚ ਕਿਸ਼ਤੀ ਹਾਦਸਾ ਬਹੁਤ ਦੁਖਦ ਹੈ। ਦੁਖੀ ਪਰਿਵਾਰਾਂ ਨਾਲ ਹਮਦਰਦੀ। ਮੈਂ ਅਰਦਾਸ ਕਰਦਾ ਹਾਂ ਕਿ ਜ਼ਖਮੀ ਜਲਦੀ ਠੀਕ ਹੋ ਜਾਣ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।
The boat mishap in Mumbai is saddening. Condolences to the bereaved families. I pray that the injured recover soon. Those affected are being assisted by the authorities: PM @narendramodi
— PMO India (@PMOIndia) December 18, 2024
ਜ਼ਿਕਰਯੋਗ ਹੈ ਕਿ ਮੁੰਬਈ ਬੰਦਰਗਾਹ ‘ਤੇ ਬੁੱਧਵਾਰ ਸ਼ਾਮ ਨੂੰ ਵਾਪਰਿਆ ਕਿਸ਼ਤੀ ਹਾਦਸਾ ਇੰਜਣ ਟੈਸਟਿੰਗ ਦੌਰਾਨ ਜਲ ਸੈਨਾ ਦੇ ਜਹਾਜ਼ ਨਾਲ ਟਕਰਾਉਣ ਕਾਰਨ ਹੋਇਆ ਸੀ, ਜਿਸ ‘ਚ ਹੁਣ ਤੱਕ 13 ਲੋਕਾਂ ਦੀ ਮੌਤ ਹੋ ਚੁੱਕੀ ਹੈ। ਗੇਟਵੇ ਆਫ ਇੰਡੀਆ ਤੋਂ ਐਲੀਫੈਂਟਾ ਟਾਪੂ ਤੱਕ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਦੁਰਘਟਨਾਗ੍ਰਸਤ ਕਿਸ਼ਤੀ ਵਿੱਚੋਂ ਹੁਣ ਤੱਕ 99 ਲੋਕਾਂ ਨੂੰ ਬਚਾ ਲਿਆ ਗਿਆ ਹੈ। ਜਲ ਸੈਨਾ ਦੇ ਚਾਰ ਹੈਲੀਕਾਪਟਰ, 11 ਜਲ ਸੈਨਾ ਦੇ ਜਹਾਜ਼, ਇੱਕ ਤੱਟ ਰੱਖਿਅਕ ਕਿਸ਼ਤੀ ਅਤੇ ਤਿੰਨ ਸਮੁੰਦਰੀ ਪੁਲਿਸ ਕਿਸ਼ਤੀਆਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲਗਾਇਆ ਗਿਆ ਹੈ।