Punjab News: ਪੰਜਾਬ ‘ਚ 21 ਦਸੰਬਰ ਨੂੰ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਹੋਣੀਆਂ ਹਨ। ਇਨ੍ਹਾਂ ਚੋਣਾਂ ਨੂੰ ਲੈ ਕੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਕਰ ਲਈ ਗਈ ਹੈ ਅਤੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਤੁਹਾਨੂੰ ਦੱਸਦਈਏ ਕਿ ਨਗਰ ਨਿਗਮ ਚੋਣ ਪ੍ਰਚਾਰ ਕਰਨ ਦਾ ਅੱਜ ਆਖਰੀ ਦਿਨ ਹੈ ਅਤੇ ਇਨ੍ਹਾਂ ਚੋਣਾਂ ਲਈ ਚੋਣ ਪ੍ਰਚਾਰ ਅੱਜ ਸ਼ਾਮ 4 ਵਜੇ ਬੰਦ ਹੋ ਜਾਵੇਗਾ।
ਇਸ ਬਾਰੇ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਨਿਗਮ ਚੋਣਾਂ ਤੋਂ ਇਲਾਵਾ ਨਗਰ ਕੌਂਸਲ ਅਤੇ ਨਗਰ ਪੰਚਾਇਤੀ ਚੋਣਾਂ ’ਚ 62,438 ਵੋਟਰ 160 ਉਮੀਦਵਾਰਾਂ ਲਈ ਵੋਟਾਂ ਪਾਉਣਗੇ। 21 ਦਸੰਬਰ ਨੂੰ ਲੁਧਿਆਣਾ ਦੀ ਨਗਰ ਨਿਗਮ ਦੇ 95 ਵਾਰਡਾਂ ’ਚ ਹੋਣ ਜਾ ਰਹੀਆਂ ਚੋਣਾਂ ’ਚ ਕਿਸਮਤ ਅਜ਼ਮਾ ਰਹੇ 447 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ 11.65 ਵੋਟਰਾਂ ਦੇ ਹੱਥਾਂ ’ਚ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਚੋਣਾਂ ਨੂੰ ਸ਼ਾਂਤਮਈ ਅਤੇ ਬੇਹਤਰੀਨ ਢੰਗ ਨਾਲ ਨੇਪਰੇ ਚਾੜਨ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਨੂੰ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ
ਜ਼ਿਕਰਯੋਗ ਹੈ ਕਿ ਨਗਰ ਨਿਗਮ ਚੋਣਾਂ 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ, ਜਿਸ ਤੋਂ ਤੁਰੰਤ ਬਾਅਦ ਹੀ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।