Chandigarh News: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਸਕੱਤਰ ਅਤੇ ਸਾਬਕਾ ਸੂਬਾ ਪ੍ਰਧਾਨ ਓਮ ਪ੍ਰਕਾਸ਼ ਧਨਖੜ ਦੇ ਪੁੱਤਰ ਆਸ਼ੂਤੋਸ਼ ਧਨਖੜ ‘ਤੇ ਹਰਿਆਣਾ ਦੇ ਪੰਚਕੂਲਾ ‘ਚ ਜਾਨਲੇਵਾ ਹਮਲਾ ਹੋਇਆ ਹੈ। ਉਨ੍ਹਾਂ ਨੂੰ ਪੰਚਕੂਲਾ ਦੇ ਸੈਕਟਰ-6 ਸਥਿਤ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਰਾਤ ਆਸ਼ੂਤੋਸ਼ ਸੈਕਟਰ-12 ਤੋਂ ਸੈਕਟਰ-14 ਸਥਿਤ ਆਪਣੇ ਘਰ ਜਾ ਰਹੇ ਸੀ। ਘਰ ਪਹੁੰਚਣ ਤੋਂ ਠੀਕ ਪਹਿਲਾਂ ਇੱਕ ਕਾਰ ਨੇ ਉਨ੍ਹਾਂ ਦੀ ਕਾਰ ਨੂੰ ਓਵਰਟੇਕ ਕਰ ਲਿਆ। ਇਸ ਗੱਡੀ ਵਿੱਚ ਅੱਧੀ ਦਰਜਨ ਦੇ ਕਰੀਬ ਨੌਜਵਾਨ ਸਵਾਰ ਸਨ। ਉਨ੍ਹਾਂ ਨੇ ਆਸ਼ੂਤੋਸ਼ ‘ਤੇ ਬੇਸਬਾਲ ਅਤੇ ਡੰਡਿਆਂ ਨਾਲ ਹਮਲਾ ਕੀਤਾ। ਆਸ਼ੂਤੋਸ਼ ਦੀ ਚੀਕ ਸੁਣ ਕੇ ਬਹੁਤ ਸਾਰੇ ਲੋਕ ਉੱਥੇ ਪਹੁੰਚ ਗਏ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਪੁਲਿਸ ਨੂੰ ਸੂਚਨਾ ਦਿੱਤੀ।
ਸੂਚਨਾ ਮਿਲਦੇ ਹੀ ਓਪੀ ਧਨਖੜ ਉਥੇ ਪਹੁੰਚ ਗਏ ਅਤੇ ਆਸ਼ੂਤੋਸ਼ ਨੂੰ ਸੈਕਟਰ-6 ਸਥਿਤ ਸਰਕਾਰੀ ਹਸਪਤਾਲ ਲੈ ਗਏ। ਪੁਲਿਸ ਨੇ ਦੱਸਿਆ ਕਿ ਆਸਪਾਸ ਦੇ ਸੀਸੀਟੀਵੀ ਫੁਟੇਜ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਹਿੰਦੂਸਥਾਨ ਸਮਾਚਾਰ