New Delhi: ਕਾਂਗਰਸ ਦੇ ਕੌਮੀ ਪ੍ਰਧਾਨ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਡਾ. ਭੀਮ ਰਾਓ ਅੰਬੇਡਕਰ ਵਿਵਾਦ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਵਿਸ਼ੇਸ਼ ਅਧਿਕਾਰ ਉਲੰਘਣਾ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਹੈ। ਇਹ ਜਾਣਕਾਰੀ ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਦਿੱਤੀ ਹੈ।
ਵੀਰਵਾਰ ਨੂੰ, ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਦੱਸਿਆ ਕਿ ਸ਼ਾਹ ਦੇ ਖਿਲਾਫ ਵਿਸ਼ੇਸ਼ ਅਧਿਕਾਰ ਉਲੰਘਣਾ ਪ੍ਰਸਤਾਵ ‘‘ਰਾਜ ਸਭਾ ਵਿੱਚ ਡਾ. ਅੰਬੇਡਕਰ ‘ਤੇ ਅਪਮਾਨਜਨਕ ਟਿੱਪਣੀ’’ ਦੇ ਲਈ ਪੇਸ਼ ਕੀਤਾ ਗਿਆ। ਜੈਰਾਮ ਰਮੇਸ਼ ਦੁਆਰਾ ਸ਼ੇਅਰ ਕੀਤੇ ਗਏ ਇੱਕ ਵੀਡੀਓ ਵਿੱਚ, ਅਮਿਤ ਸ਼ਾਹ ਨੂੰ ਰਾਜ ਸਭਾ ਵਿੱਚ ਆਪਣੇ ਭਾਸ਼ਣ ਦੌਰਾਨ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਦੇਖਿਆ ਜਾ ਸਕਦਾ ਹੈ, “ਹੁਣ ਇੱਕ ਫੈਸ਼ਨ ਹੋ ਗਿਆ ਹੈ – ਅੰਬੇਡਕਰ, ਅੰਬੇਡਕਰ, ਅੰਬੇਡਕਰ, ਅੰਬੇਡਕਰ, ਅੰਬੇਡਕਰ, ਅੰਬੇਡਕਰ। ਇੰਨਾ ਨਾਮ ਜੇਕਰ ਭਗਵਾਨ ਦਾ ਲੈਂਦੇ, ਤਾਂ ਸੱਤ ਜਨਮਾਂ ਤੱਕ ਸਵਰਗ ਮਿਲ ਜਾਂਦਾ।”ਕਾਂਗਰਸ ਪ੍ਰਧਾਨ ਖੜਗੇ ਨੇ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਇਹ ਕਹਿਣਾ ਚਾਹਾਂਗਾ ਕਿ ਇਹ ਚੰਗੀ ਤਰ੍ਹਾਂ ਸਥਾਪਿਤ ਹੈ ਕਿ ਸਦਨ ਦੀ ਮੌਜੂਦਗੀ ਵਿੱਚ ਕੋਈ ਵੀ ਦੁਰਵਿਵਹਾਰ ਜਾਂ ਅਪਮਾਨਜਨਕ ਬਿਆਨ ਦੇਣਾ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਅਤੇ ਸਦਨ ਦਾ ਅਪਮਾਨ ਹੈ। ਇਸ ਮਾਮਲੇ ਵਿਚ ਗ੍ਰਹਿ ਮੰਤਰੀ ਦੀਆਂ ਉਪਰੋਕਤ ਟਿੱਪਣੀਆਂ ਦੀ ਸ਼ਬਦਾਵਲੀ ਅਤੇ ਲਹਿਜੇ ਅਤੇ ਭਾਵ ਸਪੱਸ਼ਟ ਤੌਰ ‘ਤੇ ਵਿਅੰਗਾਤਮਕ ਹਨ ਅਤੇ ਬਹੁਤ ਹੀ ਘਟੀਆ ਹਨ। ਭਾਰਤ ਦੇ ਸੰਵਿਧਾਨ ਦੇ ਮੁੱਖ ਨਿਰਮਾਤਾ ਡਾ.ਬੀ.ਆਰ.ਅੰਬੇਦਕਰ ਦਾ ਨਾਮ ਵਰਤਣਾ ਡਾ.ਅੰਬੇਦਕਰ ਦਾ ਸਪੱਸ਼ਟ ਅਪਮਾਨ ਹੈ। ਸਦਨ ਵਿੱਚ ਕੀਤੀਆਂ ਇਹ ਟਿੱਪਣੀਆਂ ਪੂਰੀ ਤਰ੍ਹਾਂ ਅਪਮਾਨਜਨਕ ਅਤੇ ਡਾ. ਅੰਬੇਡਕਰ ਦਾ ਅਪਮਾਨ ਕਰਦੀਆਂ ਹਨ। ਖੜਗੇ ਨੇ ਕਿਹਾ ਕਿ ਗ੍ਰਹਿ ਮੰਤਰੀ ਦਾ ਅਜਿਹਾ ਵਿਵਹਾਰ ਵਿਸ਼ੇਸ਼ ਅਧਿਕਾਰ ਉਲੰਘਣਾ ਅਤੇ ਸਦਨ ਦਾ ਅਪਮਾਨ ਕਰਨ ਦੇ ਬਰਾਬਰ ਹੈ।ਜ਼ਿਕਰਯੋਗ ਹੈ ਕਿ ਰਾਜ ਸਭਾ ਵਿੱਚ ਪ੍ਰਕਿਰਿਆ ਅਤੇ ਕਾਰਜ ਸੰਚਾਲਨ ਨਿਯਮ 188 ਦੇ ਤਹਿਤ ਵਿਸ਼ੇਸ਼ ਅਧਿਕਾਰ ਉਲੰਘਣਾ ਪ੍ਰਸਤਾਵ ਪੇਸ਼ ਕੀਤਾ ਗਿਆ। ਕਿਸੇ ਮੈਂਬਰ ਵੱਲੋਂ ਵਿਸ਼ੇਸ਼ ਅਧਿਕਾਰ ਪ੍ਰਸਤਾਵ ਉਦੋਂ ਪੇਸ਼ ਕੀਤਾ ਜਾਂਦਾ ਹੈ ਜਦੋਂ ਉਹ ਮਹਿਸੂਸ ਕਰਦਾ ਹੈ ਕਿ ਕਿਸੇ ਹੋਰ ਮੈਂਬਰ ਨੇ ਸਦਨ ਦੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਕੀਤੀ ਹੈ।
ਹਿੰਦੂਸਥਾਨ ਸਮਾਚਾਰ