Chandigarh News: ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ ਇੱਕ ਪੁਲਸ ਚੌਕੀ ‘ਤੇ ਗ੍ਰਨੇਡ ਹਮਲਾ ਕੀਤਾ ਗਿਆ ਹੈ। ਪਿਛਲੇ 26 ਦਿਨਾਂ ਵਿੱਚ ਇਹ ਛੇਵੀਂ ਘਟਨਾ ਹੈ। ਇਸ ਤੋਂ ਪਹਿਲਾਂ ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਗ੍ਰੇਨੇਡ ਹਮਲੇ ਅਤੇ ਧਮਾਕਿਆਂ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਪੁਲਿਸ ਇਸ ਮਾਮਲੇ ‘ਚ ਖਾਮੋਸ਼ ਹੈ, ਜਦੋਂ ਕਿ ਬੁੱਧਵਾਰ ਰਾਤ ਨੂੰ ਹੋਏ ਇਸ ਹਮਲੇ ਦੀ ਜ਼ਿੰਮੇਵਾਰੀ ਵੀਰਵਾਰ ਨੂੰ ਖਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਲਈ ਹੈ।
ਜਾਣਕਾਰੀ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਅਧੀਨ ਪੈਂਦੇ ਕਸਬਾ ਕਲਾਨੌਰ ਦੀ ਬਖਸ਼ੀਵਾਲ ਚੌਕੀ ‘ਤੇ ਬੀਤੀ ਰਾਤ ਗ੍ਰੇਨੇਡ ਸੁੱਟਿਆ ਗਿਆ। ਇਸ ਧਮਾਕੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਨੇਡ ਆਟੋ ਵਿੱਚ ਸਵਾਰ ਵਿਅਕਤੀ ਵੱਲੋਂ ਸੁੱਟਿਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਵੀਰਵਾਰ ਨੂੰ ਸਾਰਾ ਦਿਨ ਬਖਸ਼ੀਵਾਲ ਚੌਕੀ ‘ਤੇ ਉੱਚ ਅਧਿਕਾਰੀਆਂ ਦੀ ਆਵਾਜਾਈ ਜਾਰੀ ਰਹੀ ਪਰ ਕਿਸੇ ਨੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ। ਇਸ ਦੌਰਾਨ ਖਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਧਮਾਕੇ ਦੀ ਜ਼ਿੰਮੇਵਾਰੀ ਲੈਂਦਿਆਂ ਕਿਹਾ ਕਿ ਇਹ ਕਾਰਵਾਈ ਜਥੇਦਾਰ ਭਾਈ ਰਣਜੀਤ ਸਿੰਘ ਜੰਮੂ ਦੀ ਅਗਵਾਈ ਹੇਠ ਕੀਤੀ ਗਈ ਹੈ।
ਇਹ ਅਪਰੇਸ਼ਨ ਭਾਈ ਜਸਕੰਸ਼ਵਿੰਦਰ ਸਿੰਘ ਬਾਗੀ ਉਰਫ਼ ਮਨੂ ਅਗਵਾਨ ਦੀ ਦੇਖ-ਰੇਖ ਹੇਠ ਕੀਤਾ ਗਿਆ ਹੈ। ਪੋਸਟ ਵਿੱਚ ਲਿਖਿਆ ਗਿਆ ਹੈ ਕਿ ਪੰਜਾਬ ਦੇ ਨੌਜਵਾਨਾਂ ਦਾ ਸ਼ਿਕਾਰ ਖੇਡਣ ਵਾਲੇ ਪੁਲਿਸ ਅਧਿਕਾਰੀ ਸਿੱਖਾਂ ਬਾਰੇ ਅਪਸ਼ਬਦ ਬੋਲ ਰਹੇ ਹਨ। ਇਸਦਾ ਜਵਾਬ ਮਿਲਦਾ ਰਹੇਗਾ। ਪੰਜਾਬ ਨੂੰ ਬਰਬਾਦ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਹ ਪੋਸਟ ਜਾਰੀ ਕਰਨ ਵਾਲੇ ਵਿਅਕਤੀ ਨੇ ਆਪਣਾ ਨਾਮ ਖਾਲਿਸਤਾਨ ਜ਼ਿੰਦਾਬਾਦ ਫੋਰਸ ਦਾ ਫਤਹਿ ਸਿੰਘ ਬਾਗੀ ਦੱਸਿਆ ਹੈ। ਪੰਜਾਬ ਵਿੱਚ ਪਿਛਲੇ 26 ਦਿਨਾਂ ਵਿੱਚ ਇਹ ਛੇਵਾਂ ਹਮਲਾ ਹੈ। ਜਿਸ ‘ਚ ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨ 5 ਧਮਾਕੇ ਕਰਨ ‘ਚ ਸਫਲ ਰਿਹਾ ਹੈ। ਪੁਲਿਸ ਇੱਕ ਬੰਬ ਬਰਾਮਦ ਕਰਨ ’ਚ ਸਫਲ ਰਹੀ, ਜਿਸਨੂੰ ਥਾਣਾ ਅਜਨਾਲਾ ਤੋਂ ਬਰਾਮਦ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ