Parliament Winter Session 2024: ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖਿਲਾਫ ਸੰਸਦ ‘ਚ ਹੰਗਾਮੇ ਨੂੰ ਲੈ ਕੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਦੀ ਸ਼ਿਕਾਇਤ ਤੋਂ ਬਾਅਦ ਦਿੱਲੀ ਪੁਲਸ ਨੇ ਕਾਰਵਾਈ ਕੀਤੀ ਹੈ। ਭਾਜਪਾ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਨੇ ਭਾਜਪਾ ਦੇ ਸੰਸਦ ਮੈਂਬਰਾਂ ਨਾਲ ਧੱਕਾ ਮੁੱਕੀ ਕੀਤੀ। ਜਿਸ ਕਾਰਨ ਉਨ੍ਹਾਂ ਦੇ ਦੋ ਸੰਸਦ ਮੈਂਬਰ ਜ਼ਖਮੀ ਹੋ ਗਏ ਅਤੇ ਦੋਵੇਂ ਰਾਮ ਮਨੋਹਰ ਲੋਹੀਆ ਹਸਪਤਾਲ ‘ਚ ਦਾਖਲ ਹਨ। ਭਾਜਪਾ ਨੇ ਰਾਹੁਲ ਗਾਂਧੀ ਵਿਰੁੱਧ 109 (ਕਤਲ ਦੀ ਕੋਸ਼ਿਸ਼), 115 (ਸਵੈ-ਇੱਛਾ ਨਾਲ ਗੰਭੀਰ ਸੱਟ ਪਹੁੰਚਾਉਣ), 117, 125, 131 ਅਤੇ 351 ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਸ਼ਿਕਾਇਤ ਦਰਜ ਕਰਵਾਈ ਸੀ।
ਇਨ੍ਹਾਂ ਧਾਰਾਵਾਂ ਤਹਿਤ ਐਫ.ਆਈ.ਆਰ
ਦਿੱਲੀ ਪੁਲਸ ਨੇ ਭਾਜਪਾ ਦੀ ਸ਼ਿਕਾਇਤ ‘ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਖਿਲਾਫ ਐੱਫ.ਆਈ.ਆਰ. ਤੁਹਾਨੂੰ ਦੱਸ ਦੇਈਏ ਕਿ ਧਾਰਾ-115 ਸਵੈ-ਇੱਛਾ ਨਾਲ ਸੱਟ ਪਹੁੰਚਾਉਣ ਵਾਲੀ, ਧਾਰਾ-117 ਨੂੰ ਗੰਭੀਰ ਸੱਟ ਪਹੁੰਚਾਉਣ ਵਾਲੀ, ਧਾਰਾ-125 ਜਾਨ ਜਾਂ ਨਿੱਜੀ ਸੁਰੱਖਿਆ ਨੂੰ ਖਤਰੇ ਵਿਚ ਪਾਉਣ ਦੇ ਨਾਲ-ਨਾਲ ਧਾਰਾ-131 ਅਪਰਾਧਿਕ ਤਾਕਤ ਦੀ ਵਰਤੋਂ, ਧਾਰਾ-351 ਅਪਰਾਧਿਕ ਧਮਕੀ ਦੇਣ ਦੇ ਦੋਸ਼ਾਂ ਤਹਿਤ ਰਾਹੁਲ ਗਾਂਧੀ ਵਿਰੁੱਧ ਧਾਰਾਵਾਂ ਲਗਾਈਆਂ ਹਨ।
ਕੀ ਹੈ ਮਾਜਰਾ?
ਦੱਸ ਦੇਈਏ ਕਿ ਬਾਬਾ ਸਾਹਿਬ ਅੰਬੇਡਕਰ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਵਿਰੋਧੀ ਧਿਰ ਲਗਾਤਾਰ ਭਾਜਪਾ ‘ਤੇ ਬਾਬਾ ਸਾਹਿਬ ਦਾ ਅਪਮਾਨ ਕਰਨ ਦਾ ਦੋਸ਼ ਲਗਾ ਰਹੀ ਹੈ। ਭਾਜਪਾ ਨੇ ਕਾਂਗਰਸ ‘ਤੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦਾ ਦੋਸ਼ ਲਗਾਇਆ ਹੈ ਅਤੇ ਨਾਲ ਹੀ ਕਿਹਾ ਹੈ ਕਿ ਕਾਂਗਰਸ ਪਾਰਟੀ ਹਮੇਸ਼ਾ ਬਾਬਾ ਸਾਹਿਬ ਦੇ ਖਿਲਾਫ ਰਹੀ ਹੈ। ਉਹ ਬਾਬਾ ਸਾਹਿਬ ਦਾ ਨਾਂ ਸਿਰਫ਼ ਵੋਟ ਬੈਂਕ ਲਈ ਵਰਤਦੀ ਹੈ। ਅੱਜ ਇਸ ਮੁੱਦੇ ਨੂੰ ਲੈ ਕੇ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਵੱਲੋਂ ਸੰਸਦ ਵਿੱਚ ਇੱਕ-ਦੂਜੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਫਿਰ ਹੱਥੋਪਾਈ ਹੋਈ ਅਤੇ ਭਾਜਪਾ ਦੇ ਦੋ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਅਤੇ ਮੁਕੇਸ਼ ਰਾਜਪੂਤ ਜ਼ਖਮੀ ਹੋ ਗਏ। ਪ੍ਰਤਾਪ ਸਾਰੰਗੀ ਨੇ ਧੱਕਾ-ਮੁੱਕੀ ਕਰਨ ਵਾਲੇ ਵਿਅਕਤੀ ਦਾ ਨਾਂ ਰਾਹੁਲ ਗਾਂਧੀ ਦੱਸਿਆ। ਇਸ ਤੋਂ ਬਾਅਦ ਕਾਂਗਰਸ ਨੇ ਵੀ ਮਲਿੱਕਾਰਜੁਨ ਖੜਗੇ ਨਾਲ ਹੱਥੋਪਾਈ ਦੀ ਗੱਲ ਕੀਤੀ ਅਤੇ ਭਾਜਪਾ ਦੇ ਸੰਸਦ ਮੈਂਬਰਾਂ ‘ਤੇ ਦੋਸ਼ ਲਗਾਏ। ਦੋਵੇਂ ਧਿਰਾਂ ਨੇ ਇੱਕ ਦੂਜੇ ਖ਼ਿਲਾਫ਼ ਥਾਣਾ ਸਦਰ ਵਿੱਚ ਸ਼ਿਕਾਇਤਾਂ ਦਰਜ ਕਰਵਾਈਆਂ ਹਨ।