Punjab News: ਪੰਜਾਬ ‘ਚ ਭਲਕੇ ਯਾਨੀ ਕਿ ਸ਼ਨੀਵਾਰ ਨੂੰ 5 ਨਗਰ ਨਿਗਮ ਅਤੇ 43 ਨਗਰ ਕੌਂਸਲਾਂ ‘ਤੇ ਚੋਣਾਂ ਹੋਣੀਆਂ ਹਨ। ਇਨ੍ਹਾਂ ਚੋਣਾਂ ਨੂੰ ਬੇਹਤਰੀਨ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਜਲੰਧਰ ‘ਚ ਕਮਿਸ਼ਨਰੇਟ ਪੁਲਿਸ ਵੱਲੋਂ 2000 ਦੇ ਕਰੀਬ ਮੁਲਾਜ਼ਮ ਤੈਨਾਤ ਹੋਣਗੇ । ਨਗਰ ਨਿਗਮ ਚੋਣਾਂ ਦੌਰਾਨ 176 ਸੰਵੇਦਨਸ਼ੀਲ ਬੂਥ ਐਲਾਨੇ ਗਏ ਹਨ, ਜਿਨ੍ਹਾਂ ਵਿੱਚੋਂ 6 ਅਤਿ ਸੰਵੇਦਨਸ਼ੀਲ ਬੂਥ ਹਨ। ਕੁੱਲ 677 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਪੁਲਿਸ ਨੇ ਹਰੇਕ ਬੂਥ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਾਰੇ ਬੂਥਾਂ ‘ਤੇ ਮੁਲਾਜ਼ਮ ਤੈਨਾਤ ਕਰ ਦਿੱਤੇ ਹਨ।
ਇਨ੍ਹਾਂ ਹੀ ਨਹੀਂ ਪੁਲਸ ਵੱਲੋਂ ਸ਼ਹਿਰ ਵਿੱਚ ਸੀਸੀਟੀਵੀ ਵੈਨ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸਾਰੀ ਪ੍ਰੀਕ੍ਰਿਆ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ। ਉੱਥੇ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਸੰਵੇਦਨਸ਼ੀਲ ਥਾਵਾਂ ‘ਤੇ ਸੁਰੱਖਿਆ ਵ ਵਧਾ ਦਿੱਤੀ ਗਈ ਹੈ। ਹਰ ਸਬ ਡਿਵੀਜ਼ਨ ਦੇ ਏਸੀਪੀ ਥਾਣਿਆਂ ਦੇ ਐਸਐਸਓਜ਼ ਦੇ ਨਾਲ ਫੀਲਡ ਵਿੱਚ ਹੋਣਗੇ ਅਤੇ ਸ਼ਾਂਤੀ ਬਣਾਈ ਰੱਖਣਗੇ।
ਸੁਰੱਖਿਆ ਪ੍ਰਬੰਧਾਂ ਦੇ ਹਿੱਸੇ ਵਜੋਂ, ਪੀਸੀਆਰ ਟੀਮਾਂ ਤੇ ਪੈਟਰੋਲਿੰਗ ਯੂਨਿਟਾਂ ਨੂੰ ਇਨ੍ਹਾਂ ਚਾਰਾਂ ਕਸਬਿਆਂ ਤੇ ਆਲੇ-ਦੁਆਲੇ ਦੇ ਖੇਤਰਾਂ ’ਚ ਹਾਈ ਅਲਰਟ ਤੇ ਰੱਖਿਆ ਗਿਆ ਹੈ। ਪੁਲਿਸ ਨੇ ਰਣਨੀਤਕ ਚੌਕੀਆਂ ਸਥਾਪਤ ਕੀਤੀਆਂ ਹਨ ਤੇ ਰਾਤ ਦੀ ਨਿਗਰਾਨੀ ਤੇਜ਼ ਕਰ ਦਿੱਤੀ ਹੈ। ਹਾਲ ਹੀ ’ਚ ਰਿਹਾਅ ਕੀਤੇ ਗਏ ਕੈਦੀਆਂ ਦੀ ਇਕ ਵਿਸ਼ੇਸ਼ ਤਸਦੀਕ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ, ਇਸ ਤੋਂ ਪਹਿਲਾਂ ਦਿਨ ’ਚ ਇਕ ਵਿਆਪਕ ਸਮੀਖਿਆ ਮੀਟਿੰਗ ਕੀਤੀ ਗਈ, ਜਿੱਥੇ ਪੁਲਿਸ ਕਰਮਚਾਰੀਆਂ ਨੂੰ ਚੋਣ ਸੁਰੱਖਿਆ ਪ੍ਰੋਟੋਕੋਲ ਤੇ ਸਰਦੀਆਂ ਦੇ ਮੌਸਮ ਦੀਆਂ ਤਿਆਰੀਆਂ ਬਾਰੇ ਜਾਣੂ ਕਰਵਾਇਆ ਗਿਆ। ਪੁਲਿਸ ਪ੍ਰਸ਼ਾਸਨ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਪੁਲਿਸ ਕੰਟਰੋਲ ਰੂਮ ਨੂੰ ਦੇਣ। ਐੱਸਐੱਸਪੀ ਖੱਖ ਨੇ ਭਰੋਸਾ ਦਿਵਾਇਆ ਕਿ ਚਾਰੇ ਨਗਰ ਪਾਲਿਕਾਵਾਂ ’ਚ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਵਿਭਾਗ ਦੀ ਵਚਨਬੱਧਤਾ ਤੇ ਜ਼ੋਰ ਦਿੰਦੇ ਹੋਏ ਚੋਣ ਪ੍ਰਕਿਰਿਆ ਦੌਰਾਨ ਅਮਨ-ਕਾਨੂੰਨ ਨੂੰ ਬਣਾਈ ਰੱਖਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।