Tarn Taran News: ਜ਼ਿਲ੍ਹਾ ਮੈਜਿਸਟਰੇਟ ਤਰਨਤਾਰਨ ਰਾਹੁਲ ਨੇ ਕਿਹਾ ਕਿ 01 ਜਨਵਰੀ, 2020 ਤੋਂ ਬਾਅਦ ਅਸਲਾਧਾਰਕਾਂ ਵੱਲੋਂ ਆਪਣੇ ਅਸਲਾ ਲਾਇਸੰਸ ਸਬੰਧੀ ਈ-ਸੇਵਾ ਪੋਰਟਲ ’ਚ ਕੋਈ ਸਰਵਿਸ ਨਹੀ ਲਈ ਗਈ, ਉਹ 31 ਦਸੰਬਰ, 2024 ਤੋਂ ਪਹਿਲਾਂ-ਪਹਿਲਾਂ ਅਸਲਾ ਲਾਇਸੰਸ ਸਬੰਧੀ ਕੋਈ ਵੀ ਸਰਵਿਸ ਆਪਣੇ ਨਜ਼ਦੀਕੀ ਸੇਵਾ ਕੇਂਦਰ ਰਾਹੀਂ ਈ-ਸੇਵਾ ਪੋਰਟਲ ਤੋਂ ਪ੍ਰਾਪਤ ਕਰਨ।ਪੰਜਾਬ ਸਰਕਾਰ ਦੇ ਪੰਜਾਬ ਸਟੇਟ ਈ-ਗਵਰਨੈਂਸ ਸੁਸਾਇਟੀ,ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਵੱਲੋਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਜੋ ਅਸਲਾਧਾਰਕ ਹਨ, ਜਿੰਨ੍ਹਾਂ ਵੱਲੋਂ ਆਪਣੇ ਅਸਲਾ ਲਾਇਸੰਸ ਸਬੰਧੀ 01 ਜਨਵਰੀ 2020 ਤੋਂ ਬਾਅਦ ਈ-ਸੇਵਾ ਪੋਰਟਲ ਵਿਚ ਕਿਸੇ ਤਰ੍ਹਾਂ ਦੀ ਸਰਵਿਸ ਨਹੀਂ ਲਈ ਗਈ ਉਹ ਉਕਤ ਮਿਤੀ ਤੋਂ ਪਹਿਲਾਂ-ਪਹਿਲਾਂ ਇਹ ਸੇਵਾ ਲੈਣੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਨਿਰਧਾਰਤ ਮਿਤੀ ਅੰਦਰ ਸੇਵਾ ਨਾ ਪ੍ਰਾਪਤ ਕਰਨ ਦੀ ਸੂਰਤ ਵਿਚ 01 ਜਨਵਰੀ 2025 ਤੋਂ ਬਾਅਦ ਅਸਲਾ ਲਾਇਸੰਸ ਸਬੰਧੀ ਈ-ਸੇਵਾ ਪੋਰਟਲ ਵਿੱਚ ਕੋਈ ਵੀ ਸਰਵਿਸ ਮੁਹੱਈਆ ਨਹੀਂ ਕਰਵਾਈ ਜਾਵੇਗੀ।
ਹਿੰਦੂਸਥਾਨ ਸਮਾਚਾਰ